ਯੂਹੰਨਾ 17

17
ਪ੍ਰਭੁ ਦੀ ਪ੍ਰਾਰਥਨਾ
1ਯਿਸੂ ਨੇ ਏਹ ਗੱਲਾਂ ਆਖੀਆਂ ਅਤੇ ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕ ਕੇ ਕਿਹਾ, ਹੇ ਪਿਤਾ ਘੜੀ ਆ ਪਹੁੰਚੀ ਹੈ । ਆਪਣੇ ਪੁੱਤ੍ਰ ਦੀ ਵਡਿਆਈ ਕਰ ਤਾਂ ਜੋ ਪੁੱਤ੍ਰ ਤੇਰੀ ਵਡਿਆਈ ਕਰੇ 2ਜਿਵੇਂ ਤੈਂ ਉਹ ਨੂੰ ਸਾਰੇ ਸਰੀਰਾਂ ਉੱਤੇ ਇਖ਼ਤਿਆਰ ਬਖ਼ਸ਼ਿਆ ਭਈ ਉਹ ਉਨ੍ਹਾਂ ਸਭਨਾਂ ਨੂੰ ਜੋ ਤੈਂ ਉਹ ਨੂੰ ਦਿੱਤੇ ਹਨ ਸਦੀਪਕ ਜੀਉਣ ਦੇਵੇ 3ਅਤੇ ਸਦੀਪਕ ਜੀਉਣ ਇਹ ਹੈ ਕਿ ਓਹ ਤੈਨੂੰ ਜੋ ਸੱਚਾ ਵਾਹਿਦ ਪਰਮੇਸ਼ੁਰ ਹੈ ਅਤੇ ਯਿਸੂ ਮਸੀਹ ਨੂੰ ਜਿਹ ਨੂੰ ਤੈਂ ਘੱਲਿਆ ਜਾਣਨ 4ਜਿਹੜਾ ਕੰਮ ਤੈਂ ਮੈਨੂੰ ਕਰਨ ਲਈ ਦਿੱਤਾ ਸੀ ਉਹ ਪੂਰਾ ਕਰ ਕੇ ਮੈਂ ਧਰਤੀ ਉੱਤੇ ਤੇਰੀ ਵਡਿਆਈ ਕੀਤੀ 5ਹੁਣ ਹੇ ਪਿਤਾ ਤੂੰ ਆਪਣੀ ਸੰਗਤ ਦੀ ਉਸ ਵਡਿਆਈ ਨਾਲ ਜੋ ਮੈਂ ਜਗਤ ਦੇ ਹੋਣ ਤੋਂ ਅੱਗੇ ਹੀ ਤੇਰੇ ਨਾਲ ਰੱਖਦਾ ਸਾਂ ਮੇਰੀ ਵਡਿਆਈ ਪਰਗਟ ਕਰ 6ਜਿਹੜੇ ਮਨੁੱਖ ਤੈਂ ਜਗਤ ਵਿੱਚੋਂ ਮੈਨੂੰ ਦਿੱਤੇ ਓਹਨਾਂ ਉੱਤੇ ਮੈਂ ਤੇਰਾ ਨਾਮ ਪਰਗਟ ਕੀਤਾ । ਓਹ ਤੇਰੇ ਸਨ ਅਤੇ ਤੈਂ ਓਹ ਮੈਨੂੰ ਦਿੱਤੇ ਅਰ ਓਹਨਾਂ ਨੇ ਤੇਰੇ ਬਚਨ ਦੀ ਪਾਲਨਾ ਕੀਤੀ ਹੈ 7ਹੁਣ ਓਹਨਾਂ ਨੇ ਜਾਣਿਆ ਭਈ ਜੋ ਕੁਝ ਤੈਂ ਮੈਨੂੰ ਦਿੱਤਾ ਹੈ ਸੱਭੋ ਤੇਰੀ ਵੱਲੋਂ ਹੈ 8ਕਿਉਂਕਿ ਜਿਹੜੀਆਂ ਗੱਲਾਂ ਤੈਂ ਮੈਨੂੰ ਦਿੱਤੀਆਂ ਓਹ ਮੈਂ ਓਹਨਾਂ ਨੂੰ ਦਿੱਤੀਆਂ ਹਨ ਅਤੇ ਓਹਨਾਂ ਨੇ ਮੰਨ ਲਈਆਂ ਅਤੇ ਸੱਚ ਜਾਣਿਆ ਜੋ ਮੈਂ ਤੇਰੀ ਵੱਲੋਂ ਆਇਆ ਅਤੇ ਓਹਨਾਂ ਪਰਤੀਤ ਕੀਤੀ ਜੋ ਤੈਂ ਮੈਨੂੰ ਘੱਲਿਆ 9ਮੈਂ ਓਹਨਾਂ ਲਈ ਬੇਨਤੀ ਕਰਦਾ ਹਾਂ । ਮੈਂ ਜਗਤ ਦੇ ਲਈ ਨਹੀਂ ਪਰ ਓਹਨਾਂ ਲਈ ਬੇਨਤੀ ਕਰਦਾ ਹਾਂ ਜੋ ਤੈਂ ਮੈਨੂੰ ਦਿੱਤੇ ਸਨ ਕਿਉਂ ਜੋ ਓਹ ਤੇਰੇ ਹਨ 10ਮੇਰੀਆਂ ਸਾਰੀਆਂ ਚੀਜ਼ਾਂ ਤੇਰੀਆਂ ਹਨ ਅਤੇ ਤੇਰੀਆਂ ਮੇਰੀਆਂ ਹਨ ਅਰ ਉਨ੍ਹਾਂ ਵਿੱਚ ਮੇਰੀ ਵਡਿਆਈ ਹੋਈ ਹੈ 11ਮੈਂ ਅੱਗੇ ਨੂੰ ਜਗਤ ਵਿੱਚ ਨਹੀਂ ਪਰ ਏਹ ਜਗਤ ਵਿੱਚ ਹਨ ਅਤੇ ਮੈਂ ਤੇਰੇ ਕੋਲ ਆਉਂਦਾ ਹਾਂ । ਹੇ ਪਵਿੱਤ੍ਰ ਪਿਤਾ ਆਪਣੇ ਹੀ ਉਸ ਨਾਮ ਨਾਲ ਜਿਹੜਾ ਤੈਂ ਮੈਨੂੰ ਦਿੱਤਾ ਓਹਨਾਂ ਦੀ ਰੱਛਿਆ ਕਰ ਇਸ ਲਈ ਜੋ ਓਹ ਸਾਡੇ ਵਾਂਗਰ ਇੱਕ ਹੋਣ 12ਜਿੱਨਾ ਚਿਰ ਮੈਂ ਓਹਨਾਂ ਦੇ ਨਾਲ ਸਾਂ ਮੈਂ ਤੇਰੇ ਉਸ ਨਾਮ ਨਾਲ ਜਿਹੜਾ ਤੈਂ ਮੈਨੂੰ ਦਿੱਤਾ ਓਹਨਾਂ ਦੀ ਰੱਛਿਆ ਕੀਤੀ ਅਤੇ ਮੈਂ ਓਹਨਾਂ ਦੀ ਰਾਖੀ ਕੀਤੀ ਅਤੇ ਨਾਸ਼ ਦੇ ਪੁੱਤ੍ਰ ਬਾਝੋਂ ਓਹਨਾਂ ਵਿੱਚੋਂ ਕਿਸੇ ਦਾ ਨਾਸ ਨਾ ਹੋਇਆ ਤਾਂ ਜੋ ਲਿਖਤ ਪੂਰੀ ਹੋਵੇ 13ਪਰ ਹੁਣ ਮੈਂ ਤੇਰੇ ਕੋਲ ਆਉਂਦਾ ਹਾਂ ਅਤੇ ਮੈਂ ਜਗਤ ਵਿੱਚ ਏਹ ਗੱਲਾਂ ਆਖਦਾ ਹਾਂ ਤਾਂ ਜੋ ਮੇਰੀ ਖੁਸ਼ੀ ਓਹਨਾਂ ਵਿੱਚ ਪੂਰੀ ਹੋਵੇ 14ਮੈਂ ਤੇਰਾ ਬਚਨ ਓਹਨਾਂ ਨੂੰ ਦਿੱਤਾ ਹੈ ਅਰ ਜਗਤ ਨੇ ਓਹਨਾਂ ਨਾਲ ਵੈਰ ਕੀਤਾ ਕਿਉਂ ਜੋ ਓਹ ਜਗਤ ਦੇ ਨਹੀਂ ਹਨ ਜਿਵੇਂ ਮੈਂ ਜਗਤ ਦਾ ਨਹੀਂ ਹਾਂ 15ਮੈਂ ਇਹ ਬੇਨਤੀ ਨਹੀਂ ਕਰਦਾ ਜੋ ਤੂੰ ਓਹਨਾਂ ਨੂੰ ਜਗਤ ਵਿੱਚੋਂ ਚੁੱਕ ਲਵੇਂ ਪਰ ਇਹ ਜੋ ਤੂੰ ਦੁਸ਼ਟ ਤੋਂ ਓਹਨਾਂ ਦੀ ਰੱਛਿਆ ਕਰੇਂ 16ਓਹ ਜਗਤ ਦੇ ਨਹੀਂ ਹਨ ਜਿਵੇਂ ਮੈਂ ਜਗਤ ਦਾ ਨਹੀਂ ਹਾਂ 17ਓਹਨਾਂ ਨੂੰ ਸਚਿਆਈ ਨਾਲ ਪਵਿੱਤ੍ਰ ਕਰ । ਤੇਰਾ ਬਚਨ ਸਚਿਆਈ ਹੈ 18ਜਿਸ ਤਰਾਂ ਤੈਂ ਮੈਨੂੰ ਜਗਤ ਵਿੱਚ ਘੱਲਿਆ ਮੈਂ ਵੀ ਓਹਨਾਂ ਨੂੰ ਜਗਤ ਵਿੱਚ ਘੱਲਿਆ 19ਅਤੇ ਓਹਨਾਂ ਦੇ ਕਾਰਨ ਮੈਂ ਆਪ ਨੂੰ ਸੰਕਲਪ ਕਰਦਾ ਹਾਂ ਤਾਂ ਜੋ ਓਹ ਵੀ ਸਚਿਆਈ ਵਿੱਚ ਸੰਕਲਪ ਹੋਣ 20ਮੈਂ ਨਿਰਾ ਏਹਨਾਂ ਹੀ ਲਈ ਬੇਨਤੀ ਨਹੀਂ ਕਰਦਾ ਪਰ ਓਹਨਾਂ ਲਈ ਵੀ ਜਿਹੜੇ ਏਹਨਾਂ ਦੇ ਬਚਨ ਨਾਲ ਮੇਰੇ ਉੱਤੇ ਨਿਹਚਾ ਕਰਨਗੇ 21ਜੋ ਉਹ ਸਭ ਇੱਕੋ ਹੋਣ ਜਿਸ ਤਰਾਂ, ਹੇ ਪਿਤਾ, ਤੂੰ ਮੇਰੇ ਵਿੱਚ ਅਤੇ ਮੈਂ ਤੇਰੇ ਵਿੱਚ ਹਾਂ ਜੋ ਓਹ ਵੀ ਸਾਡੇ ਵਿੱਚ ਹੋਣ ਤਾਂ ਜੋ ਜਗਤ ਸਤ ਮੰਨੇ ਭਈ ਤੈਂ ਮੈਨੂੰ ਘੱਲਿਆ 22ਅਤੇ ਜਿਹੜੀ ਵਡਿਆਈ ਤੈਂ ਮੈਨੂੰ ਦਿੱਤੀ ਹੈ ਉਹ ਮੈਂ ਓਹਨਾਂ ਨੂੰ ਦਿੱਤੀ ਹੈ ਤਾਂ ਜੋ ਓਹ ਇੱਕੋ ਹੋਣ ਜਿਸ ਤਰਾਂ ਅਸੀਂ ਇੱਕੋ ਹਾਂ 23ਮੈਂ ਓਹਨਾਂ ਵਿੱਚ ਅਤੇ ਤੂੰ ਮੇਰੇ ਵਿੱਚ ਤਾਂ ਕਿ ਉਹ ਸਿੱਧ ਹੋ ਕੇ ਇੱਕ ਹੋ ਜਾਣ ਭਈ ਜਗਤ ਜਾਣ ਲਵੇ ਜੋ ਤੈਂ ਮੈਨੂੰ ਘੱਲਿਆ ਅਤੇ ਓਹਨਾਂ ਨਾਲ ਪਿਆਰ ਕੀਤਾ ਜਿਵੇਂ ਤੈਂ ਮੇਰੇ ਨਾਲ ਪਿਆਰ ਕੀਤਾ 24ਹੇ ਪਿਤਾ ਮੈਂ ਚਾਹੁੰਦਾ ਹਾਂ ਭਈ ਜਿਹੜੇ ਤੈਂ ਮੈਨੂੰ ਦਿੱਤੇ ਸੋ ਜਿੱਥੇ ਮੈਂ ਹਾਂ ਓਹ ਵੀ ਮੇਰੇ ਨਾਲ ਹੋਂਣ ਤਾਂ ਜੋ ਓਹ ਮੇਰੀ ਵਡਿਆਈ ਜੋ ਤੈਂ ਮੈਨੂੰ ਦਿੱਤੀ ਹੈ ਵੇਖਣ ਕਿਉਂਕਿ ਤੈਂ ਮੇਰੇ ਨਾਲ ਜਗਤ ਦੀ ਨੀਉਂ ਧਰਨ ਤੋਂ ਅੱਗੇ ਹੀ ਪਿਆਰ ਕੀਤਾ 25ਹੇ ਧਰਮੀ ਪਿਤਾ, ਜਗਤ ਨੇ ਤੈਨੂੰ ਨਹੀਂ ਜਾਣਿਆ ਪਰ ਮੈਂ ਤੈਨੂੰ ਜਾਣਿਆ ਅਤੇ ਏਹਨਾਂ ਨੇ ਜਾਣਿਆ ਭਈ ਤੈਂ ਮੈਨੂੰ ਘੱਲਿਆ 26ਅਰ ਮੈਂ ਤੇਰਾ ਨਾਮ ਏਹਨਾਂ ਉੱਤੇ ਪਰਗਟ ਕੀਤਾ ਅਤੇ ਪਰਗਟ ਕਰਾਂਗਾ ਤਾਂ ਜਿਸ ਪ੍ਰੇਮ ਨਾਲ ਤੈਂ ਮੈਨੂੰ ਪਿਆਰ ਕੀਤਾ ਸੋਈ ਓਹਨਾਂ ਵਿੱਚ ਹੋਵੇ ਅਤੇ ਮੈਂ ਓਹਨਾਂ ਵਿੱਚ ਹੋਵਾਂ।।

Kleurmerk

Deel

Kopieer

None

Wil jy jou kleurmerke oor al jou toestelle gestoor hê? Teken in of teken aan