1
ਉਤਪਤ 4:7
ਪਵਿੱਤਰ ਬਾਈਬਲ
ਜੇ ਤੂੰ ਚੰਗੇ ਕੰਮ ਕਰੇਂਗਾ ਤਾਂ ਮੇਰੇ ਨਾਲ ਤੇਰਾ ਸੰਬੰਧ ਠੀਕ ਹੋ ਜਾਵੇਗਾ। ਫ਼ੇਰ ਮੈਂ ਤੈਨੂੰ ਪ੍ਰਵਾਨ ਕਰ ਲਵਾਂਗਾ। ਪਰ ਜੇ ਤੂੰ ਮੰਦੇ ਕੰਮ ਕੀਤੇ ਤਾਂ ਉਹ ਪਾਪ ਤੇਰੇ ਜੀਵਨ ਵਿੱਚ ਹੈ। ਤੇਰਾ ਪਾਪ ਤੇਰੇ ਉੱਤੇ ਕਾਬੂ ਪਾਉਣਾ ਚਾਹੇਗਾ ਪਰ ਤੈਨੂੰ ਆਪਣੇ ਪਾਪ ਉੱਤੇ ਕਾਬੂ ਪਾਉਣਾ ਪਵੇਗਾ।”
አወዳድር
{{ጥቅስ}} ያስሱ
2
ਉਤਪਤ 4:26
ਸੇਥ ਦੇ ਵੀ ਇੱਕ ਪੁੱਤਰ ਹੋਇਆ। ਉਸ ਨੇ ਉਸ ਦਾ ਨਾਮ ਅਨੋਸ਼ ਰੱਖਿਆ। ਉਸ ਵੇਲੇ ਤੋਂ, ਲੋਕ ਯਹੋਵਾਹ ਅੱਗੇ ਪ੍ਰਾਰਥਨਾ ਕਰਨ ਲੱਗੇ।
3
ਉਤਪਤ 4:9
ਬਾਅਦ ਵਿੱਚ, ਯਹੋਵਾਹ ਨੇ ਕਇਨ ਨੂੰ ਪੁੱਛਿਆ, “ਤੇਰਾ ਭਰਾ, ਹਾਬਲ, ਕਿੱਥੇ ਹੈ?” ਕਇਨ ਨੇ ਜਵਾਬ ਦਿੱਤਾ, “ਮੈਨੂੰ ਨਹੀਂ ਪਤਾ। ਕੀ ਮੇਰਾ ਕੰਮ ਆਪਣੇ ਭਰਾ ਦੀ ਦੇਖ-ਭਾਲ ਕਰਨਾ ਹੈ?”
4
ਉਤਪਤ 4:10
ਤਾਂ ਯਹੋਵਾਹ ਨੇ ਆਖਿਆ, “ਤੂੰ ਕੀ ਕਰ ਦਿੱਤਾ ਹੈ? ਤੂੰ ਆਪਣੇ ਭਰਾ ਨੂੰ ਕਤਲ ਕਰ ਦਿੱਤਾ ਹੈ! ਉਸ ਦਾ ਖੂਨ ਉਸ ਆਵਾਜ਼ ਵਰਗਾ ਹੈ ਜਿਹੜੀ ਧਰਤੀ ਤੋਂ ਮੈਨੂੰ ਪੁਕਾਰ ਰਹੀ ਹੈ।
5
ਉਤਪਤ 4:15
ਤਾਂ ਯਹੋਵਾਹ ਨੇ ਕਇਨ ਨੂੰ ਆਖਿਆ, “ਮੈਂ ਅਜਿਹਾ ਨਹੀਂ ਹੋਣ ਦੇਵਾਂਗਾ! ਕਇਨ, ਜੇ ਕੋਈ ਤੈਨੂੰ ਮਾਰੇਗਾ, ਤਾਂ ਮੈਂ ਉਸ ਬੰਦੇ ਨੂੰ ਸਖ਼ਤ ਸਜ਼ਾ ਦੇਵਾਂਗਾ।” ਤਾਂ ਯਹੋਵਾਹ ਨੇ ਕਇਨ ਉੱਤੇ ਇੱਕ ਨਿਸ਼ਾਨ ਲਾ ਦਿੱਤਾ। ਇਹ ਨਿਸ਼ਾਨ ਦਰਸਾਉਂਦਾ ਸੀ ਕਿ ਕਿਸੇ ਬੰਦੇ ਨੂੰ ਉਸ ਨੂੰ ਨਹੀਂ ਮਾਰਨਾ ਚਾਹੀਦਾ।
ቤት
መጽሐፍ ቅዱስ
እቅዶች
ቪዲዮዎች