1
੧ ਪਤਰਸ 1:3-4
ਪਵਿੱਤਰ ਬਾਈਬਲ O.V. Bible (BSI)
ਮੁਬਾਰਕ ਹੈ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹ ਨੇ ਆਪਣੀ ਅੱਤ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਉਂਦੀ ਆਸ ਲਈ ਨਵੇਂ ਸਿਰਿਓਂ ਜਨਮ ਦਿੱਤਾ ਅਰਥਾਤ ਓਸ ਅਵਨਾਸੀ, ਨਿਰਮਲ ਅਤੇ ਨਾ ਕੁਮਲਾਉਣ ਵਾਲੇ ਅਧਕਾਰ ਲਈ ਜੋ ਸੁਰਗ ਵਿੱਚ ਤੁਹਾਡੇ ਲਈ ਧਰਿਆ ਹੋਇਆ ਹੈ
Compare
Explore ੧ ਪਤਰਸ 1:3-4
2
੧ ਪਤਰਸ 1:6-7
ਇਹ ਦੇ ਵਿੱਚ ਤੁਸੀਂ ਵੱਡਾ ਅਨੰਦ ਕਰਦੇ ਹੋ ਭਾਵੇਂ ਹੁਣ ਥੋੜਾਕੁ ਚਿਰ ਜੇਕਰ ਲੋੜੀਦਾ ਹੋਵੇ ਤਾਂ ਭਾਂਤ ਭਾਂਤ ਦੇ ਪਰਤਾਵਿਆਂ ਨਾਲ ਦੁਖੀ ਹੋਏ ਹੋਏ ਹੋ ਤਾਂ ਜੋ ਤੁਹਾਡੀ ਪਰਖੀ ਹੋਈ ਨਿਹਚਾ ਜਿਹੜੀ ਨਾਸ ਹੋਣ ਵਾਲੇ ਸੋਨੇ ਨਾਲੋਂ ਭਾਵੇਂ ਉਹ ਅੱਗ ਵਿੱਚ ਤਾਇਆ ਵੀ ਜਾਵੇ ਅੱਤ ਭਾਰੇ ਮੁੱਲ ਦੀ ਹੈ ਯਿਸੂ ਮਸੀਹ ਦੇ ਪਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਯੋਗ ਨਿੱਕਲੇ
Explore ੧ ਪਤਰਸ 1:6-7
3
੧ ਪਤਰਸ 1:15-16
ਸਗੋਂ ਜਿਵੇਂ ਤੁਹਾਡਾ ਸੱਦਣ ਵਾਲਾ ਪਵਿੱਤਰ ਹੈ ਤੁਸੀਂ ਆਪ ਭੀ ਤਿਵੇਂ ਹੀ ਆਪਣੀ ਸਾਰੀ ਚਾਲ ਵਿੱਚ ਪਵਿੱਤਰ ਬਣੋ ਕਿਉਂ ਜੋ ਇਹ ਲਿਖਿਆ ਹੋਇਆ ਹੈ ਭਈ ਤੁਸੀਂ ਪਵਿੱਤਰ ਬਣੋ ਇਸ ਲਈ ਜੋ ਮੈਂ ਪਵਿੱਤਰ ਹਾਂ
Explore ੧ ਪਤਰਸ 1:15-16
4
੧ ਪਤਰਸ 1:14
ਅਤੇ ਆਗਿਆਕਾਰ ਬੱਚਿਆਂ ਵਾਂਙੁ ਆਪਣੀ ਅਗਿਆਨਤਾ ਦੇ ਪਹਿਲੇ ਸਮੇਂ ਦੀਆਂ ਕਾਮਨਾਂ ਦੇ ਸਰੂਪ ਜੇਹੇ ਨਾ ਬਣੋ
Explore ੧ ਪਤਰਸ 1:14
5
੧ ਪਤਰਸ 1:13
ਇਸ ਲਈ ਤੁਸੀਂ ਆਪਣੀ ਬੁੱਧ ਦਾ ਲੱਕ ਬੰਨ੍ਹ ਕੇ ਸੁਚੇਤ ਰਹੋ ਅਤੇ ਓਸ ਕਿਰਪਾ ਦੀ ਪੂਰੀ ਆਸ ਰੱਖੋ ਜਿਹੜੀ ਯਿਸੂ ਮਸੀਹ ਦੇ ਪਰਕਾਸ਼ ਹੋਣ ਦੇ ਸਮੇਂ ਤੁਹਾਡੇ ਉੱਤੇ ਹੋਣ ਵਾਲੀ ਹੈ
Explore ੧ ਪਤਰਸ 1:13
6
੧ ਪਤਰਸ 1:24-25
ਕਿਉਂਕਿ – ਹਰ ਬਸ਼ਰ ਘਾਹ ਹੀ ਹੈ, ਉਹ ਦਾ ਸਾਰਾ ਤੇਜ ਘਾਹ ਦੇ ਫੁੱਲ ਵਰਗਾ ਹੈ। ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਪ੍ਰਭੁ ਦਾ ਬਚਨ ਸਦਾ ਤੀਕ ਕਾਇਮ ਰਹਿੰਦਾ ਹੈ ।। ਅਤੇ ਇਹ ਉਹੋ ਬਚਨ ਹੈ ਜਿਹ ਦੀ ਖੁਸ਼ ਖਬਰੀ ਤੁਹਾਨੂੰ ਸੁਣਾਈ ਗਈ ਸੀ ।।
Explore ੧ ਪਤਰਸ 1:24-25
Home
Bible
Plans
Videos