1
੧ ਪਤਰਸ 2:9
ਪਵਿੱਤਰ ਬਾਈਬਲ O.V. Bible (BSI)
ਪਰ ਤੁਸੀਂ ਚੁਣਿਆ ਹੋਇਆ ਵੰਸ, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖਾਸ ਪਰਜਾ ਹੋ ਭਈ ਤੁਸੀਂ ਉਹ ਦਿਆਂ ਗੁਣਾਂ ਦਾ ਪਰਚਾਰ ਕਰੋ ਜਿਹ ਨੇ ਤੁਹਾਨੂੰ ਅਨ੍ਹੇਰੇ ਤੋਂ ਆਪਣੇ ਅਚਰਜ ਚਾਨਣ ਵਿੱਚ ਸੱਦ ਲਿਆ
Compare
Explore ੧ ਪਤਰਸ 2:9
2
੧ ਪਤਰਸ 2:24-25
ਓਸ ਆਪ ਸਾਡਿਆਂ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ ਉੱਤੇ ਚੁੱਕ ਲਿਆ ਭਈ ਅਸੀਂ ਪਾਪ ਦੀ ਵੱਲੋਂ ਮਰ ਕੇ ਧਰਮ ਦੀ ਵੱਲੋਂ ਜੀਵੀਏ । ਓਸੇ ਦੇ ਮਾਰ ਖਾਣ ਤੋਂ ਤੁਸੀਂ ਨਰੋਏ ਕੀਤੇ ਗਏ ਤੁਸੀਂ ਤਾਂ ਭੇਡਾਂ ਵਾਂਙੁ ਭਟਕਦੇ ਫਿਰਦੇ ਸਾਓ ਪਰ ਹੁਣ ਆਪਣੀਆਂ ਜਾਨਾਂ ਦੇ ਅਯਾਲੀ ਅਤੇ ਨਿਗਾਹਬਾਨ ਦੇ ਕੋਲ ਮੁੜ ਆਏ ਹੋ ।।
Explore ੧ ਪਤਰਸ 2:24-25
3
੧ ਪਤਰਸ 2:10
ਤੁਸੀਂ ਤਾਂ ਅੱਗੇ ਪਰਜਾ ਹੀ ਨਾ ਸਾਓ ਅਰ ਹੁਣ ਪਰਮੇਸ਼ੁਰ ਦੀ ਪਰਜਾ ਹੋ ਗਏ ਹੋ । ਤੁਸਾਂ ਉੱਤੇ ਰਹਮ ਨਾ ਹੋਇਆ ਸੀ ਪਰ ਹੁਣ ਰਹਮ ਹੋਇਆ ਹੈ ।।
Explore ੧ ਪਤਰਸ 2:10
4
੧ ਪਤਰਸ 2:2
ਨਵਿਆਂ ਜੰਮਿਆਂ ਹੋਇਆਂ ਬੱਚਿਆਂ ਵਾਂਗਰ ਆਤਮਕ ਅਤੇ ਖਾਲਸ ਦੁੱਧ ਦੀ ਲੋਚ ਕਰੋ ਭਈ ਤੁਸੀਂ ਓਸ ਨਾਲ ਮੁਕਤੀ ਲਈ ਵਧਦੇ ਜਾਓ
Explore ੧ ਪਤਰਸ 2:2
5
੧ ਪਤਰਸ 2:11-12
ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾਂ ਤੋਂ ਪਰੇ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਚਾਲ ਨੇਕ ਰੱਖੋ ਭਈ ਜਿਸ ਗੱਲ ਵਿੱਚ ਓਹ ਤੁਹਾਨੂੰ ਬੁਰਿਆਰ ਜਾਣ ਕੇ ਤੁਹਾਡੇ ਵਿਰੁੱਧ ਬੋਲਦੇ ਹਨ ਓਹ ਤੁਹਾਡੇ ਸ਼ੁਭ ਕਰਮਾਂ ਦੇ ਕਾਰਨ ਜਿਹੜੇ ਵੇਖਦੇ ਹਨ ਓਸ ਦਿਨ ਜਦ ਉਨ੍ਹਾਂ ਉੱਤੇ ਦਯਾ ਦਰਿਸ਼ਟੀ ਹੋਵੇ ਪਰਮੇਸ਼ੁਰ ਦੀ ਵਡਿਆਈ ਕਰਨ ।।
Explore ੧ ਪਤਰਸ 2:11-12
6
੧ ਪਤਰਸ 2:5
ਤੁਸੀਂ ਆਪ ਵੀ ਜੀਉਂਦੇ ਪੱਥਰਾਂ ਦੀ ਨਿਆਈਂ ਹੋ ਕੇ ਆਤਮਕ ਘਰ ਉੱਸਰਦੇ ਜਾਓ ਭਈ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਤੁਸੀਂ ਓਹ ਆਤਮਕ ਬਲੀਦਾਨ ਚੜ੍ਹਾਓ ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਭਾਉਂਦੇ ਹਨ
Explore ੧ ਪਤਰਸ 2:5
7
੧ ਪਤਰਸ 2:1
ਇਸ ਕਾਰਨ ਤੁਸੀਂ ਸਾਰੀ ਬਦੀ, ਸਾਰਾ ਛਲ, ਕਪਟ, ਖਾਰ ਅਤੇ ਸਾਰੀਆਂ ਚੁਗਲੀਆਂ ਨੂੰ ਛੱਡ ਕੇ
Explore ੧ ਪਤਰਸ 2:1
8
੧ ਪਤਰਸ 2:4
ਜਿਹ ਦੇ ਕੋਲ ਤੁਸੀਂ ਆਏ ਹੋ ਜਾਣੋ ਇੱਕ ਜੀਉਂਦੇ ਪੱਥਰ ਕੋਲ ਜਿਹੜਾ ਮਨੁੱਖਾਂ ਕੋਲੋਂ ਤਾਂ ਰੱਦਿਆ ਗਿਆ ਪਰੰਤੂ ਪਰਮੇਸ਼ੁਰ ਦੇ ਭਾਣੇ ਚੁਣਿਆ ਹੋਇਆ ਅਤੇ ਅਮੋਲਕ ਹੈ
Explore ੧ ਪਤਰਸ 2:4
9
੧ ਪਤਰਸ 2:16
ਤੁਸੀਂ ਅਜ਼ਾਦ ਹੋ ਕੇ ਆਪਣੀ ਆਜ਼ਾਦੀ ਨੂੰ ਬਰਿਆਈ ਦਾ ਪੜਦਾ ਨਾ ਬਣਾਓ ਸਗੋਂ ਆਪਣੇ ਆਪ ਨੂੰ ਪਰਮੇਸ਼ੁਰ ਦੇ ਗੁਲਾਮ ਜਾਣੋ
Explore ੧ ਪਤਰਸ 2:16
10
੧ ਪਤਰਸ 2:15
ਕਿਉਂ ਜੋ ਪਰਮੇਸ਼ੁਰ ਦੀ ਇੱਛਿਆ ਇਉਂ ਹੈ ਭਈ ਤੁਸੀਂ ਸੁਕਰਮ ਕਰ ਕੇ ਮੂਰਖ ਲੋਕਾਂ ਦੀ ਅਗਿਆਨਤਾ ਦਾ ਮੂੰਹ ਬੰਦ ਕਰ ਦਿਓ
Explore ੧ ਪਤਰਸ 2:15
Home
Bible
Plans
Videos