ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ ਉਹ ਨੂੰ ਅਚਰਜ ਨਾ ਮੰਨੋ ਭਈ ਜਿੱਕੁਰ ਤੁਹਾਡੇ ਨਾਲ ਕੋਈ ਅਣੋਖੀ ਗੱਲ ਪਈ ਬੀਤਦੀ ਹੈ ਸਗੋਂ ਜਿੰਨੇਕੁ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋ ਉੱਨਾਕੁ ਅਨੰਦ ਕਰੋ ਭਈ ਉਹ ਦੇ ਤੇਜ ਦੇ ਪਰਕਾਸ਼ ਹੋਣ ਦੇ ਵੇਲੇ ਭੀ ਤੁਸੀਂ ਡਾਢੇ ਅਨੰਦ ਨਾਲ ਨਿਹਾਲ ਹੋਵੋ