ਮੁਬਾਰਕ ਹੈ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਦਿਆਲਗੀਆਂ ਦਾ ਪਿਤਾ ਅਤੇ ਸਰਬ ਦਿਲਾਸੇ ਦਾ ਪਰਮੇਸ਼ੁਰ ਹੈ ਜੋ ਸਾਡੀਆਂ ਸਾਰੀਆਂ ਬਿਪਤਾਂ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਭਈ ਅਸੀਂ ਉਸੇ ਦਿਲਾਸੇ ਤੋਂ ਜਿਹ ਨੂੰ ਅਸਾਂ ਪਰਮੇਸ਼ੁਰ ਵੱਲੋਂ ਪਾਇਆ ਹੈ ਓਹਨਾਂ ਨੂੰ ਹਰ ਬਿਪਤਾ ਵਿੱਚ ਦਿਲਾਸਾ ਦੇਣ ਜੋਗੇ ਹੋਈਏ