ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਮਸੀਹ ਵਿੱਚ ਸਾਨੂੰ ਸਦਾ ਫਤਹ ਦੇ ਕੇ ਲਈ ਫਿਰਦਾ ਹੈ ਅਰ ਉਹ ਦੇ ਗਿਆਨ ਦੀ ਵਾਸਨਾ ਸਾਡੇ ਰਾਹੀਂ ਥਾਓਂ ਥਾਈਂ ਖਿਲਾਰਦਾ ਹੈ ਕਿਉਂ ਜੋ ਅਸੀਂ ਪਰਮੇਸ਼ੁਰ ਦੇ ਲਈ ਓਹਨਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਹੋ ਰਹੇ ਹਨ ਅਤੇ ਓਹਨਾਂ ਵਿੱਚ ਜਿਹੜੇ ਨਾਸ ਹੋ ਰਹੇ ਹਨ ਮਸੀਹ ਦੀ ਸੁਗੰਧੀ ਹਾਂ