ਜਦੋਂ ਉਹ ਦੀ ਈਸ਼ੁਰੀ ਸਮਰੱਥਾ ਨੇ ਸੱਭੋ ਕੁਝ ਜੋ ਜੀਵਨ ਅਤੇ ਭਗਤੀ ਨਾਲ ਵਾਸਤਾ ਰੱਖਦਾ ਹੈ ਸਾਨੂੰ ਓਸੇ ਦੇ ਗਿਆਨ ਦੇ ਦੁਆਰਾ ਦਿੱਤਾ ਹੈ ਜਿਹ ਨੇ ਆਪਣੇ ਹੀ ਪਰਤਾਪ ਅਤੇ ਗੁਣ ਨਾਲ ਸਾਨੂੰ ਸੱਦਿਆ ਜਿਨ੍ਹਾਂ ਦੇ ਰਾਹੀਂ ਉਹ ਨੇ ਸਾਨੂੰ ਅਮੋਲਕ ਅਤੇ ਵੱਡੇ ਵੱਡੇ ਵਾਇਦੇ ਦਿੱਤੇ ਹਨ ਭਈ ਤੁਸੀਂ ਓਸ ਵਿਨਾਸ ਤੋਂ ਛੁੱਟ ਕੇ ਜੋ ਕਾਮਨਾ ਦੇ ਕਾਰਨ ਜਗਤ ਵਿੱਚ ਹੈ ਉਨ੍ਹਾਂ ਦੇ ਦੁਆਰਾ ਈਸ਼ੁਰੀ ਸੁਭਾਉ ਵਿੱਚ ਸਾਂਝੀ ਹੋ ਜਾਓ