ਪਰ ਇਹ ਜਾਣ ਛੱਡ ਭਈ ਅੰਤ ਦਿਆਂ ਦਿਨਾਂ ਵਿੱਚ ਭੈੜੇ ਸਮੇਂ ਆ ਜਾਣਗੇ ਕਿਉਂ ਜੋ ਮਨੁੱਖ ਆਪ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ਼, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣਆਗਿਆਕਾਰ, ਨਾਸ਼ੁਕਰੇ, ਅਪਵਿੱਤਰ ਨਿਰਮੋਹ, ਪੱਥਰ ਦਿਲ, ਪਰਾਈ ਨਿੰਦਿਆ ਕਰਨ ਵਾਲੇ, ਅਸੰਜਮੀ, ਕਰੜੇ, ਨੇਕੀ ਦੇ ਵੈਰੀ ਨਿਮਕ ਹਰਾਮ, ਕਾਹਲੇ, ਘਮੰਡੀ, ਪਰਮੇਸ਼ੁਰ ਦੇ ਨਹੀਂ ਸਗੋਂ ਭੋਗ ਬਿਲਾਸ ਦੇ ਪ੍ਰੇਮੀ ਹੋਣਗੇ ਭਗਤੀ ਦਾ ਰੂਪ ਧਾਰ ਕੇ ਵੀ ਉਹ ਦੀ ਸ਼ਕਤੀ ਦੇ ਇਨਕਾਰੀ ਹੋਣਗੇ, ਤੂੰ ਇਨ੍ਹਾਂ ਤੋਂ ਵੀ ਪਰੇ ਰਹੁ