ਇਸ ਲਈ ਜਦ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਹੋ ਜਹੀ ਦਾਤ ਦਿੱਤੀ ਜਹੀ ਸਾਨੂੰ ਭੀ ਜਦ ਅਸੀਂ ਪ੍ਰਭੁ ਯਿਸੂ ਮਸੀਹ ਉੱਤੇ ਨਿਹਚਾ ਕੀਤੀ ਤਾਂ ਫੇਰ ਮੈਂ ਕੌਣ ਸਾਂ ਜੋ ਪਰਮੇਸ਼ੁਰ ਨੂੰ ਰੋਕ ਸੱਕਦਾ? ਜਾਂ ਉਨ੍ਹਾਂ ਏਹ ਗੱਲਾਂ ਸੁਣੀਆਂ ਤਾਂ ਚੁੱਪ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ ਤਦ ਤਾਂ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਭੀ ਜੀਉਣ ਲਈ ਤੋਬਾ ਬਖ਼ਸ਼ੀ ਹੈ!।।