ਅਤੇ ਪੁਕਾਰ ਕੇ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕਾਹਨੂੰ ਕਰਦੇ ਹੋ? ਅਸੀਂ ਭੀ ਤੁਹਾਡੇ ਵਾਂਙੁ ਦੁਖ ਸੁਖ ਭੋਗਣ ਵਾਲੇ ਮਨੁੱਖ ਹਾਂ ਅਤੇ ਤੁਹਾਨੂੰ ਇਹ ਖੁਸ਼ ਖਬਰੀ ਦਾ ਉਪਦੇਸ਼ ਦਿੰਦੇ ਹਾਂ ਭਈ ਇਨ੍ਹਾਂ ਵਿਰਥੀਆਂ ਗੱਲਾਂ ਤੋਂ ਲਾਂਭੇ ਹੋ ਕੇ ਜੀਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਹ ਨੇ ਅਕਾਸ਼ ਅਤੇ ਧਰਤੀ ਅਤੇ ਸਮੁੰਦਰ ਅਤੇ ਸੱਭੋ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ