ਸੋ ਉਨ੍ਹਾਂ ਨੇ ਇਸਤੀਫ਼ਾਨ ਨੂੰ ਪਥਰਾਹ ਕੀਤਾ ਜੋ ਬੇਨਤੀ ਕਰਦਾ ਅਤੇ ਇਹ ਆਖਦਾ ਸੀ ਕਿ ਹੇ ਪ੍ਰਭੁ ਯਿਸੂ, ਮੇਰੇ ਆਤਮਾ ਨੂੰ ਆਪਣੇ ਕੋਲ ਲੈ ਲੈ! ਫੇਰ ਉਹ ਗੋਡੇ ਟੇਕ ਕੇ ਉੱਚੀ ਬੋਲਿਆ ਕਿ ਹੇ ਪ੍ਰਭੁ ਇਹ ਪਾਪ ਉਨ੍ਹਾਂ ਦੇ ਜੁੰਮੇ ਨਾ ਲਾ! ਅਤੇ ਇਹ ਕਹਿ ਕੇ ਉਹ ਸੌਂ ਗਿਆ, ਅਰ ਸੌਲੁਸ ਉਹ ਦੇ ਮਾਰ ਦੇਣ ਉੱਤੇ ਰਾਜ਼ੀ ਸੀ।।