ਅਤੇ ਜੱਥੇ ਉਸ ਦੀ ਵੱਲੋਂ ਉੱਠਣਗੇ ਅਤੇ ਓਹ ਪਵਿੱਤ੍ਰ ਥਾਂ ਅਰਥਾਤ ਕੋਟ ਨੂੰ ਭਰਿਸ਼ਟ ਕਰਨਗੇ ਅਤੇ ਓਹ ਸਦਾ ਦੀ ਹੋਮ ਦੀ ਬਲੀ ਨੂੰ ਹਟਾਉਣਗੇ ਅਤੇ ਵਿਗਾੜਨ ਵਾਲੀ ਘਿਣਾਉਣੀ ਵਸਤ ਨੂੰ ਉਸ ਦੇ ਵਿੱਚ ਰੱਖ ਦੇਣਗੇ ਅਤੇ ਜਿਹੜੇ ਨੇਮ ਦੇ ਨਾਲ ਭੈੜੀ ਕਰਤੂਤ ਕਰਦੇ ਹਨ ਉਨ੍ਹਾਂ ਨੂੰ ਉਹ ਲੱਲੋ ਪੱਤੋ ਕਰ ਕੇ ਵਿਗਾੜੇਗਾ ਪਰ ਜਿਹੜੇ ਲੋਕ ਆਪਣੇ ਪਰਮੇਸ਼ੁਰ ਨੂੰ ਸਿਆਣਦੇ ਹਨ ਓਹ ਬਲਵਾਨ ਹੋਣਗੇ ਅਤੇ ਕੰਮ ਕਰਨਗੇ