ਦਾਨੀਏਲ ਨੇ ਉੱਤਰ ਦੇ ਕੇ ਆਖਿਆ, -
ਪਰਮੇਸ਼ੁਰ ਦਾ ਨਾਮ ਸਦੀ ਤਾਈਂ, ਮੁਬਾਰਕ ਹੋਵੇ,
ਕਿਉਂ ਜੋ ਬੁੱਧ ਤੇ ਸ਼ਕਤੀ ਉਸ ਦੀ ਹੈ!
ਉਹੀ ਸਮਿਆਂ ਤੇ ਵੇਲਿਆਂ ਨੂੰ ਬਦਲਦਾ ਹੈ,
ਉਹੀ ਰਾਜਿਆਂ ਨੂੰ ਹਟਾਉਂਦਾ ਤੇ ਅਸਥਾਪਦਾ ਹੈ,
ਉਹੀ ਬੁੱਧਵਾਨਾਂ ਨੂੰ ਬੁੱਧ ਤੇ ਗਿਆਨੀਆਂ ਨੂੰ ਗਿਆਨ
ਦਿੰਦਾ ਹੈ।
ਉਹੀ ਡੂੰਘੀਆਂ ਤੇ ਛਿਪੀਆਂ ਹੋਈਆਂ ਗੱਲਾਂ ਨੂੰ
ਪਰਗਟ ਕਰਦਾ ਹੈ,
ਅਤੇ ਜੋ ਕੁਝ ਅਨ੍ਹੇਰੇ ਵਿੱਚ ਹੈ ਉਹ ਨੂੰ ਜਾਣਦਾ ਹੈ,
ਅਤੇ ਚਾਨਣ ਉਸੇ ਦੇ ਨਾਲ ਵੱਸਦਾ ਹੈ