ਤਾਂ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਹੇ ਨਬੂਕਦਨੱਸਰ ਅਸੀਂ ਏਸ ਗੱਲ ਵਿੱਚ ਤੁਹਾਨੂੰ ਉੱਤਰ ਦੇਣਾ ਜਰੂਰੀ ਨਹੀਂ ਸਮਝਦੇ ਹਾਂ ਸਾਡਾ ਪਰਮੇਸ਼ੁਰ ਜਿਹ ਦੀ ਅਸੀਂ ਸੇਵਾ ਕਰਦੇ ਹਾਂ ਸਾਨੂੰ ਅੱਗ ਦੀ ਬਲਦੀ ਹੋਈ ਭੱਠੀ ਤੋਂ ਛੁਡਾਉਣ ਦੀ ਸ਼ਕਤੀ ਰੱਖਦਾ ਹੈ ਅਤੇ ਹੇ ਮਹਾਰਾਜ ਜੀ, ਓਹੀ ਸਾਨੂੰ ਤੁਹਾਡੇ ਹੱਥੋਂ ਛੁਡਾਵੇਗਾ ਨਹੀਂ ਤਾਂ ਹੇ ਮਹਾਰਾਜ, ਤੁਹਾਨੂੰ ਪਤਾ ਹੋਵੇ ਕਿ ਅਸੀਂ ਤੁਹਾਡੇ ਦਿਓਤਿਆਂ ਦੀ ਸੇਵਾ ਨਹੀਂ ਕਰਾਂਗੇ ਅਤੇ ਨਾ ਉਸ ਸੋਨੇ ਦੀ ਮੂਰਤ ਅੱਗੇ ਜਿਹ ਨੂੰ ਤੁਸਾਂ ਖੜਾ ਕੀਤਾ ਹੈ ਮੱਥਾ ਟੇਕਾਂਗੇ