ਸਗੋਂ ਅਕਾਸ਼ਾਂ ਦੇ ਪ੍ਰਭੁ ਦੇ ਸਨਮੁਖ ਆਪਣੇ ਆਪ ਨੂੰ ਅਕੜਾਇਆ ਅਤੇ ਉਹ ਦੇ ਘਰ ਦੇ ਭਾਂਡੇ ਉਹ ਤੇਰੇ ਅੱਗੇ ਲਿਆਏ ਤੈਂ ਆਪਣੇ ਸਰਦਾਰਾਂ, ਆਪਣੀਆਂ ਰਾਣੀਆਂ ਅਰ ਆਪਣੀਆਂ ਰਖੇਲੀਆਂ ਦੇ ਨਾਲ ਉਨ੍ਹਾਂ ਵਿੱਚ ਨਸ਼ਾ ਪੀਤਾ ਅਤੇ ਤੈਂ ਚਾਂਦੀ ਅਰ ਸੋਨੇ ਅਤੇ ਪਿੱਤਲ, ਲੋਹੇ ਅਤੇ ਲੱਕੜੀ ਅਰ ਪੱਥਰ ਦੇ ਦਿਓਤਿਆਂ ਦੀ ਜੋ ਨਾ ਵੇਖਦੇ, ਨਾ ਹੀ ਸੁਣਦੇ ਅਤੇ ਨਾ ਹੀ ਜਾਣਦੇ ਹਨ ਉਨ੍ਹਾਂ ਦੀ ਵੱਡਿਆਈ ਕੀਤੀ ਅਤੇ ਉਸ ਪਰਮੇਸ਼ੁਰ ਦਾ ਜਿਹ ਦੇ ਹੱਥ ਵਿੱਚ ਤੇਰਾ ਦਮ ਅਤੇ ਤੇਰੇ ਸਾਰੇ ਰਾਹ ਹਨ ਉਹ ਦਾ ਆਦਰ ਨਾ ਕੀਤਾ