ਹੇ ਮੇਰੇ ਪਰਮੇਸ਼ੁਰ, ਆਪਣਾ ਕੰਨ ਲਾ ਕੇ ਸੁਣ, ਆਪਣੀਆਂ ਅੱਖੀਆਂ ਖੋਲ੍ਹ ਅਤੇ ਸਾਡੀਆਂ ਉੱਜਾੜਾਂ ਨੂੰ ਅਤੇ ਉਸ ਸ਼ਹਿਰ ਨੂੰ ਜਿਹੜਾ ਤੇਰੇ ਨਾਮ ਉੱਤੇ ਸਦਾਉਂਦਾ ਹੈ ਵੇਖ ਜੋ ਅਸੀਂ ਆਪਣੇ ਧਰਮਾਂ ਅਨੁਸਾਰ ਨਹੀਂ ਸਗੋਂ ਤੇਰੀ ਅਤਿਯੰਤ ਦਯਾ ਉਤੇ ਆਸ ਰੱਖ ਕੇ ਆਪਣੇ ਤਰਲੇ ਕਰਦੇ ਹਾਂ ਹੇ ਪ੍ਰਭੁ, ਸੁਣ! ਹੇ ਪ੍ਰਭੁ, ਬਖ਼ਸ਼ ਦੇਹ! ਹੇ ਪ੍ਰਭੁ, ਸੁਣ ਲੈ ਅਤੇ ਕੰਮ ਕਰ! ਹੇ ਮੇਰੇ ਪਰਮੇਸ਼ੁਰ, ਆਪਣੇ ਹੀ ਲਈ ਢਿਲ ਨਾ ਲਾ ਇਸ ਲਈ ਜੋ ਤੇਰਾ ਸ਼ਹਿਰ ਅਤੇ ਤੇਰੀ ਪਰਜਾ ਤੇਰੇ ਨਾਮ ਦੀ ਸਦਾਉਂਦੀ ਹੈ।।