ਐਉਂ ਹੋਵੇਗਾ ਕਿ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਧਰਤੀ ਵਿੱਚ ਜਿਹ ਦੇ ਤੁਹਾਨੂੰ ਦੇਣ ਦੀ ਸੌਂਹ ਤੁਹਾਡੇ ਪਿਉ ਦਾਦਿਆਂ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ ਲਿਆਵੇਗਾ, ਨਾਲੇ ਵੱਡੇ ਅਤੇ ਚੰਗੇ ਸ਼ਹਿਰ ਦੇਵੇਗਾ ਜਿਹੜੇ ਤੁਸਾਂ ਨਹੀਂ ਬਣਾਏ ਅਤੇ ਚੰਗੀਆਂ ਚੀਜ਼ਾਂ ਨਾਲ ਭਰੇ ਹੋਏ ਘਰ ਜਿਹੜੇ ਤੁਸਾਂ ਨਹੀਂ ਭਰੇ ਅਤੇ ਪੁੱਟੇ ਹੋਏ ਹੌਦ ਜਿਹੜੇ ਤੁਸਾਂ ਨਹੀਂ ਪੁੱਟੇ, ਅੰਗੂਰੀ ਬਾਗ ਅਤੇ ਜ਼ੈਤੂਨ ਦੇ ਬਿਰਛ ਜਿਹੜੇ ਤੁਸਾਂ ਨਹੀਂ ਲਾਏ ਜਿਨ੍ਹਾਂ ਤੋਂ ਤੁਸੀਂ ਖਾਓਗੇ ਅਤੇ ਰੱਜ ਜਾਓਗੇ ਤਾਂ ਤੁਸੀਂ ਚੌਕਸ ਰਹਿਓ, ਮਤੇ ਤੁਸੀਂ ਯਹੋਵਾਹ ਨੂੰ ਵਿੱਸਰ ਜਾਓ ਜਿਹੜਾ ਤੁਹਾਨੂੰ ਮਿਸਰ ਦੇਸ ਤੋਂ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ