ਭਈ ਉਹ ਆਪਣੇ ਪਰਤਾਪ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਨਿਹਚਾ ਦੇ ਦੁਆਰਾ ਵੱਸੇ ਤਾਂ ਜੋ ਪ੍ਰੇਮ ਵਿੱਚ ਗੱਡ ਕੇ ਅਤੇ ਠੁੱਕ ਕੇ ਤੁਸੀਂ ਸਾਰੇ ਸੰਤਾਂ ਸਣੇ ਇਸ ਗੱਲ ਨੂੰ ਚੰਗੀ ਤਰਾਂ ਸਮਝ ਸੱਕੋ ਭਈ ਕਿੰਨੀ ਹੀ ਚੁੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ ਅਤੇ ਮਸੀਹ ਦੇ ਪ੍ਰੇਮ ਨੂੰ ਜੋ ਗਿਆਨ ਤੋਂ ਪਰੇ ਹੈ ਚੰਗੀ ਤਰਾਂ ਜਾਣ ਸੱਕੋ ਭਈ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਤੀਕ ਭਰਪੂਰੀ ਹੋ ਜਾਓ।।