ਮੈਂ ਉਸ ਰਾਤ ਮਿਸਰ ਦੇਸ ਦੇ ਵਿੱਚ ਦੀ ਲੰਘਾਂਗਾ ਅਰ ਮਿਸਰ ਦੇਸ ਦੇ ਪਲੋਠੇ ਭਾਂਵੇ ਮਨੁੱਖ ਦਾ ਭਾਵੇਂ ਡੰਗਰ ਦਾ ਮਾਰ ਸੁੱਟਾਂਗਾ ਅਰ ਮਿਸਰ ਦੇ ਸਾਰੇ ਦੇਵਤਿਆਂ ਦਾ ਨਿਆਉਂ ਕਰਾਂਗਾ। ਮੈਂ ਯਹੋਵਾਹ ਹਾਂ ਅਰ ਉਹ ਲਹੂ ਤੁਹਾਡੇ ਲਈ ਘਰਾਂ ਉੱਤੇ ਜਿੱਥੇ ਤੁਸੀਂ ਹੋਵੋਗੇ ਨਿਸ਼ਾਨ ਹੋਵੇਗਾ ਅਤੇ ਜਦ ਮੈਂ ਲਹੂ ਨੂੰ ਵੇਖਾਂਗਾ ਮੈਂ ਤੁਹਾਡੇ ਉੱਤੋਂ ਦੀ ਲੰਘ ਜਾਵਾਂਗਾ ਅਰ ਤੁਹਾਡੇ ਉੱਤੇ ਕੋਈ ਬਵਾ ਜਦ ਮੈਂ ਮਿਸਰ ਦੇਸ ਨੂੰ ਮਾਰਾਂਗਾ ਨਾ ਪਵੇਗੀ ਜਿਹੜੀ ਤੁਹਾਡਾ ਨਾਸ ਕਰੇ