1
ਕੂਚ 15:26
ਪਵਿੱਤਰ ਬਾਈਬਲ O.V. Bible (BSI)
ਅਰ ਉਸ ਨੇ ਆਖਿਆ, ਜੇ ਤੁਸੀਂ ਰੀਝ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਰ ਜਿਹੜਾ ਉਸ ਦੀਆਂ ਅੱਖਾਂ ਵਿੱਚ ਭਲਾ ਹੈ ਤੁਸੀਂ ਉਹ ਕਰੋਗੇ ਅਰ ਉਸ ਦੇ ਹੁਕਮਾਂ ਉੱਤੇ ਕੰਨ ਲਾਓਗੇ ਅਰ ਉਸ ਦੀਆਂ ਸਾਰੀਆਂ ਬਿਧੀਆਂ ਨੂੰ ਮੰਨੋਗੇ ਤਾਂ ਜਿਹੜੀਆਂ ਬਿਮਾਰੀਆਂ ਮੈਂ ਮਿਸਰੀਆਂ ਉੱਤੇ ਪਾਈਆਂ ਹਨ ਤੁਹਾਡੇ ਉੱਤੇ ਨਹੀਂ ਪਾਵਾਂਗਾ ਕਿਉਂ ਜੋ ਮੈਂ ਯਹੋਵਾਹ ਤੁਹਾਨੂੰ ਨਿਰੋਇਆ ਕਰਨ ਵਾਲਾ ਹਾਂ
Compare
Explore ਕੂਚ 15:26
2
ਕੂਚ 15:2
ਯਹੋਵਾਹ ਮੇਰਾ ਬਲ ਅਤੇ ਮੇਰਾ ਭਜਨ ਹੈ, ਉਹ ਮੇਰਾ ਛੁਟਕਾਰਾ ਹੋਇਆ ਹੈ, ਉਹ ਮੇਰਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਸੋਭਾ ਕਰਾਂਗਾ, ਉਹ ਮੇਰੇ ਪਿਤਾ ਦਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਵਡਿਆਈ ਕਰਾਂਗਾ।
Explore ਕੂਚ 15:2
3
ਕੂਚ 15:11
ਕੌਣ ਹੈ ਤੇਰੇ ਵਰਗਾ ਹੇ ਯਹੋਵਾਹ ਦੇਵਤਿਆਂ ਵਿੱਚ? ਕੌਣ ਹੈ ਤੇਰੇ ਵਰਗਾ ਪਵਿੱਤ੍ਰਤਾਈ ਵਿੱਚ ਪਰਤਾਪ ਵਾਲਾ, ਉਸਤਤ ਵਿੱਚ ਭੈ ਦਾਇਕ ਅਤੇ ਅਚਰਜ ਕੰਮਾਂ ਵਾਲਾ?
Explore ਕੂਚ 15:11
4
ਕੂਚ 15:13
ਤੈਂ ਆਪਣੀ ਕਿਰਪਾ ਨਾਲ ਉਸ ਪਰਜਾ ਦੀ ਅਗਵਾਈ ਕੀਤੀ ਜਿਹ ਨੂੰ ਤੈਂ ਛੁਟਕਾਰਾ ਦਿੱਤਾ ਸੀ, ਤੈਂ ਆਪਣੇ ਬਲ ਨਾਲ ਉਸ ਨੂੰ ਆਪਣੇ ਪਵਿੱਤ੍ਰ ਨਿਵਾਸ ਦੇ ਰਾਹ ਪਾ ਦਿੱਤਾ।
Explore ਕੂਚ 15:13
5
ਕੂਚ 15:23-25
ਜਦ ਓਹ ਮਾਰਾਹ ਨੂੰ ਆਏ ਤਾਂ ਉਹ ਮਾਰਾਹ ਦਾ ਪਾਣੀ ਨਾ ਪੀ ਸੱਕੇ ਕਿਉਂ ਜੋ ਉਹ ਕੌੜਾ ਸੀ ਏਸ ਲਈ ਉਸ ਦਾ ਨਾਉਂ ਮਾਰਾਹ ਪੈ ਗਿਆ ਉਪਰੰਤ ਪਰਜਾ ਮੂਸਾ ਦੇ ਵਿਰੁੱਧ ਬੁੜ ਬੁੜਾਉਣ ਲੱਗੀ ਕਿ ਅਸੀਂ ਕੀ ਪੀਈਏ? ਤਾਂ ਉਸ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਤਾਂ ਯਹੋਵਾਹ ਨੇ ਉਸ ਨੂੰ ਇੱਕ ਬਿਰਛ ਵਿਖਾਲਿਆ। ਉਸ ਨੇ ਉਹ ਨੂੰ ਪਾਣੀ ਵਿੱਚ ਸੁੱਟਿਆ ਤਾਂ ਪਾਣੀ ਮਿੱਠਾ ਹੋ ਗਿਆ। ਉੱਥੇ ਉਸ ਨੇ ਉਨ੍ਹਾਂ ਲਈ ਇੱਕ ਬਿਧੀ ਅਤੇ ਕਨੂਨ ਠਹਿਰਾਇਆ ਅਤੇ ਉੱਥੇ ਉਸ ਨੇ ਉਨ੍ਹਾਂ ਨੂੰ ਪਰਖ ਲਿਆ
Explore ਕੂਚ 15:23-25
Home
Bible
Plans
Videos