ਅਰ ਇਸਰਾਏਲੀਆਂ ਨੇ ਉਨ੍ਹਾਂ ਨੂੰ ਆਖਿਆ, ਸਾਨੂੰ ਮਿਸਰ ਦੇਸ ਵਿੱਚ ਯਹੋਵਾਹ ਦੇ ਹੱਥੋਂ ਕਿਉਂ ਨਾ ਮਰ ਜਾਣ ਦਿੱਤਾ ਜਦ ਅਸੀਂ ਮਾਸ ਦੀਆਂ ਤੌੜੀਆਂ ਕੋਲ ਬੈਠਦੇ ਅਤੇ ਰੱਜ ਕੇ ਰੋਟੀ ਖਾਂਦੇ ਸਾਂ? ਪਰ ਤੁਸੀਂ ਸਾਨੂੰ ਏਸ ਉਜਾੜ ਵਿੱਚ ਕੱਢ ਲਿਆਏ ਹੋ ਤਾਂ ਜੋ ਤੁਸੀਂ ਏਸ ਸਾਰੀ ਸਭਾ ਨੂੰ ਭੁੱਖ ਨਾਲ ਮਾਰ ਸੁੱਟੋ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖੋ ਮੈਂ ਤੁਹਾਡੇ ਲਈ ਅਕਾਸ਼ ਤੋਂ ਰੋਟੀ ਵਰ੍ਹਾਵਾਂਗਾ ਅਰ ਪਰਜਾ ਬਾਹਰ ਜਾਕੇ ਇੱਕ ਦਿਨ ਦਾ ਸੀਧਾ ਉਸੇ ਦਿਨ ਵਿੱਚ ਇਕੱਠਾ ਕਰੇ ਤਾਂ ਜੋ ਮੈਂ ਉਹ ਨੂੰ ਪਰਖਾਂ ਭਈ ਉਹ ਮੇਰੀ ਬਿਵਸਥਾ ਉੱਤੇ ਚੱਲਦੀ ਹੈ ਕਿ ਨਹੀਂ