ਤਾਂ ਐਉਂ ਹੋਇਆ ਕਿ ਜਦ ਮੂਸਾ ਆਪਣਾ ਹੱਥ ਚੁੱਕਦਾ ਸੀ ਤਾਂ ਇਸਰਾਏਲ ਜਿੱਤਦਾ ਸੀ ਅਰ ਜਦ ਆਪਣਾ ਹੱਥ ਨੀਵਾਂ ਕਰ ਲੈਂਦਾ ਸੀ ਤਾਂ ਅਮਾਲੇਕ ਜਿੱਤਦਾ ਸੀ ਪਰ ਮੂਸਾ ਦੇ ਹੱਥ ਭਾਰੀ ਹੋ ਗਏ ਤਾਂ ਉਨ੍ਹਾਂ ਨੇ ਪੱਥਰ ਲੈਕੇ ਉਸ ਦੇ ਹੇਠ ਧਰ ਦਿੱਤਾ ਅਰ ਉਹ ਉਸ ਉੱਤੇ ਬੈਠ ਗਿਆ ਅਰ ਹਾਰੂਨ ਅਤੇ ਹੂਰ ਨੇ ਇੱਕ ਨੇ ਇੱਕ ਪਾਸਿਓਂ ਅਤੇ ਦੂਜੇ ਨੇ ਦੂਜੇ ਪਾਸਿਓਂ ਉਸ ਦੇ ਹੱਥਾਂ ਨੂੰ ਸਾਂਭ ਛੱਡਿਆ ਤਾਂ ਉਸ ਦੇ ਹੱਥ ਸੂਰਜ ਦੇ ਆਥਣ ਤੀਕ ਤਕੜੇ ਰਹੇ