ਅਰ ਮੈਂ ਤੁਹਾਨੂੰ ਉਸ ਦੇਸ ਵਿੱਚ ਲਿਆਵਾਂਗਾ ਜਿਸ ਦੇ ਦੇਣ ਦੀ ਮੈਂ ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਨਾਲ ਸੌਂਹ ਖਾਧੀ ਸੀ, ਮੈਂ ਤੁਹਾਨੂੰ ਉਹ ਮਿਰਾਸ ਵਿੱਚ ਦਿਆਂਗਾ। ਮੈ ਯਹੋਵਾਹ ਹਾਂ ਉਪਰੰਤ ਮੂਸਾ ਨੇ ਇਸਰਾਏਲੀਆਂ ਨਾਲ ਏਵੇਂ ਹੀ ਗੱਲ੍ਹ ਕੀਤੀ ਪਰ ਉਨ੍ਹਾਂ ਨੇ ਆਤਮਾ ਦੇ ਦੁੱਖ ਅਰ ਗੁਲਾਮੀ ਦੀ ਕਰੜਾਈ ਦੇ ਕਾਰਨ ਮੂਸਾ ਦੀ ਨਾ ਸੁਣੀ।।