ਜਦ ਫ਼ਿਰਊਨ ਤੁਹਾਡੇ ਨਾਲ ਏਹ ਗੱਲ ਕਰੇ ਕਿ ਤੁਸੀਂ ਕੋਈ ਅਚਰਜ ਕੰਮ ਵਿਖਾਓ ਤਾਂ ਤੂੰ ਹਾਰੂਨ ਨੂੰ ਆਖੀਂ ਕਿ ਤੂੰ ਆਪਣਾ ਢਾਂਗਾ ਲੈਕੇ ਫ਼ਿਰਊਨ ਅੱਗੇ ਸੁੱਟ ਦੇਹ ਤਾਂ ਜੋ ਉਹ ਇੱਕ ਸਰਾਲ ਹੋ ਜਾਵੇ ਸੋ ਮੂਸਾ ਅਤੇ ਹਾਰੂਨ ਫ਼ਿਰਊਨ ਕੋਲ ਗਏ ਅਰ ਓਵੇਂ ਕੀਤਾ ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਹਾਰੂਨ ਨੇ ਆਪਣਾ ਢਾਂਗਾ ਫ਼ਿਰਊਨ ਦੇ ਅੱਗੇ ਅਰ ਉਸ ਦੇ ਟਹਿਲੂਆਂ ਦੇ ਅੱਗੇ ਸੁੱਟਿਆ ਤਾਂ ਉਹ ਸਰਾਲ ਹੋ ਗਿਆ