ਅਤੇ ਜਦੋਂ ਮੈਂ ਡਿੱਠਾ ਤਾਂ ਵੇਖੋ, ਉੱਤਰ ਵੱਲੋਂ ਵੱਡੀ ਅਨ੍ਹੇਰੀ ਆਈ, ਇੱਕ ਵੱਡਾ ਬੱਦਲ ਅੱਗ ਨਾਲ ਵਲਿਆ ਹੋਇਆ ਸੀ ਅਤੇ ਉਹ ਦੇ ਦੁਆਲੇ ਚਮਕ ਸੀ, ਅਤੇ ਉਸ ਦੇ ਵਿਚਾਲਿਓਂ ਅਥਵਾ ਅੱਗ ਦੇ ਵਿੱਚੋਂ ਸਿਕਲ ਕੀਤੇ ਹੋਏ ਪਿੱਤਲ ਵਰਗੀ ਸ਼ਕਲ ਨੇ ਵਿਖਾਲੀ ਦਿੱਤੀ ਅਤੇ ਉਸ ਵਿੱਚ ਚਾਰ ਜੰਤੂ ਸਨ ਅਤੇ ਉਨ੍ਹਾਂ ਦਾ ਰੂਪ ਇਹ ਸੀ ਕਿ ਓਹ ਆਦਮੀ ਵਰਗੇ ਸਨ ਅਤੇ ਹਰੇਕ ਦੇ ਚਾਰ ਮੂੰਹ ਅਤੇ ਉਨ੍ਹਾਂ ਵਿੱਚੋਂ ਹਰ ਇੱਕ ਦੇ ਚਾਰ ਖੰਭ ਸਨ ਅਤੇ ਉਨ੍ਹਾਂ ਦੇ ਪੈਰ ਸਿੱਧੇ ਪੈਰ ਸਨ ਅਤੇ ਉਨ੍ਹਾਂ ਦੇ ਪੈਰਾਂ ਦੀਆਂ ਤਲੀਆਂ ਵੱਛੇ ਦੇ ਪੈਰਾਂ ਦੀਆਂ ਤਲੀਆਂ ਵਾਂਗਰ ਸਨ ਅਤੇ ਓਹ ਮਾਂਜੇ ਹੋਏ ਪਿਤੱਲ ਵਾਂਗਰ ਚਮਕਦੇ ਸਨ ਅਤੇ ਉਨ੍ਹਾਂ ਦੇ ਚੌਹੁੰ ਪਾਸੀਂ ਉਨ੍ਹਾਂ ਦੇ ਖੰਭਾਂ ਦੇ ਹੇਠਾਂ ਆਦਮੀ ਦੇ ਹੱਥ ਸਨ ਅਤੇ ਚਾਰਾਂ ਦੇ ਚਿਹਰੇ ਅਤੇ ਖੰਭ ਐਉਂ ਸਨ ਕਿ ਉਨ੍ਹਾਂ ਦੇ ਖੰਭ ਇੱਕ ਦੂਜੇ ਨਾਲ ਜੁੜੇ ਹੋਏ ਸਨ ਅਤੇ ਓਹ ਤੁਰਦੇ ਹੋਏ ਮੁੜਦੇ ਨਹੀਂ ਸਨ ਅਤੇ ਓਹ ਸਾਰੇ ਸਿੱਧੇ ਆਪਣੇ ਮੂੰਹਾਂ ਦੀ ਸੇਧ ਵਿੱਚ ਚੱਲਦੇ ਸਨ