ਅਤੇ ਜੇਕਰ ਕੋਈ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਮੈਂ ਉਹ ਦੇ ਮੂਹਰੇ ਠੋਕਰ ਲਾਣ ਵਾਲਾ ਪੱਥਰ ਰੱਖਾਂ ਤਾਂ ਉਹ ਮਰ ਜਾਵੇਗਾ। ਇਸ ਲਈ ਕਿ ਤੂੰ ਉਹ ਨੂੰ ਚਿਤਾਉਨੀ ਨਹੀਂ ਦਿੱਤੀ ਤਾਂ ਉਹ ਆਪਣੇ ਪਾਪ ਵਿੱਚ ਮਰੇਗਾ ਅਤੇ ਉਹ ਦੇ ਧਰਮ ਦੇ ਕੰਮ ਜਿਹੜੇ ਉਹ ਨੇ ਕੀਤੇ ਚੇਤੇ ਨਾ ਕੀਤੇ ਜਾਣਗੇ ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ