ਅਸੀਂ ਜਨਮ ਕਰਕੇ ਯਹੂਦੀ ਹਾਂ ਅਤੇ ਪਰਾਈਆਂ ਕੌਮਾਂ ਵਿੱਚੋਂ ਪਾਪੀ ਨਹੀਂ ਤਾਂ ਵੀ ਇਹ ਜਾਣ ਕੇ ਭਈ ਮਨੁੱਖ ਸ਼ਰਾ ਦੇ ਕੰਮਾਂ ਤੋਂ ਨਹੀਂ ਸਗੋਂ ਨਿਰਾ ਯਿਸੂ ਮਸੀਹ ਉੱਤੇ ਨਿਹਚਾ ਕਰਨ ਤੋਂ ਧਰਮੀ ਠਹਿਰਾਇਆ ਜਾਂਦਾ ਹੈ ਅਸਾਂ ਵੀ ਮਸੀਹ ਯਿਸੂ ਉੱਤੇ ਨਿਹਚਾ ਕੀਤੀ ਭਈ ਮਸੀਹ ਦੀ ਨਿਹਚਾ ਤੋਂ, ਨਾ ਸ਼ਰਾ ਦੇ ਕੰਮਾਂ ਤੋਂ ਧਰਮੀ ਠਹਿਰਾਏ ਜਾਈਏ ਕਿਉਂਕਿ ਕੋਈ ਬਸ਼ਰ ਸ਼ਰਾ ਦੇ ਕੰਮਾਂ ਤੋਂ ਧਰਮੀ ਨਹੀਂ ਠਹਿਰਾਇਆ ਜਾਵੇਗਾ