ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਓਹ ਇਹ ਹਨ - ਹਰਾਮਕਾਰੀ, ਗੰਦ ਮੰਦ, ਲੁੱਚਪੁਣਾ ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਹਸਦ, ਕ੍ਰੋਧ, ਧੜੇਬਾਜ਼ੀਆਂ, ਫੁੱਟਾਂ, ਬਿਦਤਾਂ ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜੇਹੇ ਕੰਮ। ਏਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਅੱਗੇ ਆਖਿਆ ਸੀ ਭਈ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਓਹ ਪਰਮੇਸ਼ੁਰ ਦੇ ਰਾਜ ਦੇ ਅਧਕਾਰੀ ਨਹੀਂ ਹੋਣਗੇ