ਅਰ ਮੈਂ ਤੇਰੀ ਅੰਸ ਨੂੰ ਅਕਾਸ਼ ਦੇ ਤਾਰਿਆਂ ਵਾਂਙੁ ਵਧਾਵਾਂਗਾ, ਅਰ ਮੈਂ ਤੇਰੀ ਅੰਸ ਨੂੰ ਏਹ ਸਾਰੇ ਦੇਸ ਦਿਆਂਗਾ ਅਰ ਤੇਰੀ ਅੰਸ ਤੋਂ ਧਰਤੀ ਦੀਆਂ ਸਾਰੀਆਂ ਕੌਮਾਂ ਬਰਕਤ ਪਾਉਂਣਗੀਆਂ ਕਿਉਂਜੋ ਅਬਰਾਹਾਮ ਨੇ ਮੇਰੀ ਅਵਾਜ਼ ਨੂੰ ਸੁਣਿਆ ਅਰ ਮੇਰੇ ਫਰਜ਼ਾਂ ਅਰ ਮੇਰੇ ਹੁਕਮਾਂ ਅਰ ਮੇਰੀ ਬਿਧੀਆਂ ਅਰ ਮੇਰੀਆਂ ਬਿਵਸਥਾਂ ਦੀ ਪਾਲਣਾ ਕੀਤੀ