ਨਿਹਚਾ ਨਾਲ ਅਬਰਾਹਾਮ ਜਾਂ ਸੱਦਿਆ ਗਿਆ ਤਾਂ ਓਸ ਥਾਂ ਜਾਣ ਦੀ ਆਗਿਆ ਮੰਨ ਲਈ ਜਿਹ ਨੂੰ ਉਹ ਨੇ ਅਧਕਾਰ ਵਿੱਚ ਲੈਣਾ ਸੀ, ਅਤੇ ਭਾਵੇਂ ਉਹ ਨਹੀਂ ਸੀ ਜਾਣਦਾ ਭਈ ਮੈਂ ਕਿੱਧਰ ਨੂੰ ਲਗਾ ਜਾਂਦਾ ਹਾਂ ਤਾਂ ਵੀ ਨਿੱਕਲ ਤੁਰਿਆ ਨਿਹਚਾ ਨਾਲ ਉਹ ਵਾਇਦੇ ਵਾਲੀ ਧਰਤੀ ਵਿੱਚ ਜਾ ਵੱਸਿਆ ਜਿਵੇਂ ਪਰਾਈ ਧਰਤੀ ਵਿੱਚ ਉਹ ਨੇ ਇਸਹਾਕ ਅਤੇ ਯਾਕੂਬ ਦੇ ਨਾਲ ਜਿਹੜੇ ਉਹ ਦੇ ਸੰਗ ਓਸੇ ਵਾਇਦੇ ਦੇ ਅਧਕਾਰੀ ਸਨ ਤੰਬੂਆਂ ਵਿੱਚ ਵਾਸ ਕੀਤਾ