ਕਿਉਂ ਜੋ ਚਿਰ ਹੋਣ ਕਰਕੇ ਤੁਹਾਨੂੰ ਉਪਦੇਸ਼ਕ ਹੋਣਾ ਚਾਹੀਦਾ ਸੀ ਪਰ ਤੁਹਾਨੂੰ ਲੋੜ ਹੈ ਭਈ ਕੋਈ ਤੁਹਾਨੂੰ ਪਰਮੇਸ਼ੁਰ ਦੀ ਬਾਣੀ ਦੇ ਮੂਲ ਮੰਤਰਾਂ ਦਾ ਮੁੱਢ ਫੇਰ ਸਿਖਾਵੇ ਅਤੇ ਤੁਸੀਂ ਅਜੇਹੇ ਬਣ ਗਏ ਹੋ ਜੋ ਤੁਹਾਨੂੰ ਅੰਨ ਦੀ ਨਹੀਂ ਸਗੋਂ ਦੁੱਧ ਦੀ ਲੋੜ ਪਈ ਹੋਈ ਹੈ ! ਹਰੇਕ ਜਿਹੜਾ ਦੁੱਧ ਹੀ ਵਰਤਦਾ ਹੈ ਉਹ ਧਰਮ ਦੇ ਬਚਨ ਤੋਂ ਅਣਜਾਣ ਹੈ ਇਸ ਲਈ ਕਿ ਨਿਆਣਾ ਹੈ