1
ਯਸਾਯਾਹ 41:10
ਪਵਿੱਤਰ ਬਾਈਬਲ O.V. Bible (BSI)
ਨਾ ਡਰ, ਮੈਂ ਤੇਰੇ ਅੰਗ ਸੰਗ ਜੋ ਹਾਂ, ਨਾ ਘਾਬਰ, ਮੈਂ ਤੇਰਾ ਪਰਮੇਸ਼ੁਰ ਜੋ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫਤਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।
Compare
Explore ਯਸਾਯਾਹ 41:10
2
ਯਸਾਯਾਹ 41:13
ਮੈਂ ਯਹੋਵਾਹ ਤੇਰਾ ਪਰਮੇਸ਼ੁਰ ਤਾਂ ਤੇਰਾ ਸੱਜਾ ਹੱਥ ਫੜੀ ਬੈਠਾ ਹਾਂ, ਮੈਂ ਤੈਨੂੰ ਆਖਦਾ ਹਾਂ, ਨਾ ਡਰ, ਮੈਂ ਤੇਰੀ ਸਹਾਇਤਾ ਕਰਾਂਗਾ।।
Explore ਯਸਾਯਾਹ 41:13
3
ਯਸਾਯਾਹ 41:11
ਵੇਖੋ, ਓਹ ਜੋ ਤੇਰੇ ਨਾਲ ਗੁੱਸੇ ਹਨ, ਸ਼ਰਮਿੰਦੇ ਹੋਣਗੇ ਅਤੇ ਓਹਨਾਂ ਦੇ ਮੂੰਹ ਕਾਲੇ ਹੋ ਜਾਣਗੇ, ਅਤੇ ਓਹ ਜੋ ਤੇਰੇ ਨਾਲ ਲੜਦੇ ਹਨ ਨਾ ਹੋਇਆਂ ਜੇਹੇ ਹੋ ਕੇ ਨਾਸ ਹੋ ਜਾਣਗੇ।
Explore ਯਸਾਯਾਹ 41:11
4
ਯਸਾਯਾਹ 41:9
ਜਿਹ ਨੂੰ ਮੈਂ ਧਰਤੀ ਦੀਆਂ ਹੱਦਾਂ ਤੋਂ ਫੜ ਲਿਆ, ਅਤੇ ਉਹ ਦਿਆਂ ਖੂੰਜਿਆਂ ਤੋਂ ਬੁਲਾ ਲਿਆ, ਅਤੇ ਤੈਨੂੰ ਆਖਿਆ, ਤੂੰ ਮੇਰਾ ਦਾਸ ਹੈਂ, ਮੈਂ ਤੈਨੂੰ ਚੁਣਿਆ ਅਤੇ ਤੈਨੂੰ ਨਹੀਂ ਰੱਦਿਆ।
Explore ਯਸਾਯਾਹ 41:9
5
ਯਸਾਯਾਹ 41:12
ਜੋ ਤੇਰੇ ਨਾਲ ਝਗੜਦੇ ਹਨ, ਤੂੰ ਓਹਨਾਂ ਨੂੰ ਭਾਲੇਂਗਾ ਪਰ ਪਾਏਂਗਾ ਨਾ। ਜੋ ਤੇਰੇ ਨਾਲ ਜੁੱਧ ਕਰਦੇ ਹਨ, ਓਹ ਨਾ ਹੋਇਆਂ ਜੇਹੇ ਸਗੋਂ ਨੇਸਤੀ ਜੇਹੇ ਹੋਣਗੇ!
Explore ਯਸਾਯਾਹ 41:12
6
ਯਸਾਯਾਹ 41:14
ਨਾ ਡਰ, ਹੇ ਯਾਕੂਬ ਕੀੜੇ, ਹੇ ਇਸਰਾਏਲ ਦੀ ਜੱਦ! ਮੈਂ ਤੇਰੀ ਸਹਾਇਤਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਤੇਰਾ ਛੁਟਕਾਰਾ ਦੇਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹਾਂ।
Explore ਯਸਾਯਾਹ 41:14
7
ਯਸਾਯਾਹ 41:8
ਪਰ ਤੂੰ, ਹੇ ਇਸਰਾਏਲ, ਮੇਰੇ ਦਾਸ, ਹੇ ਯਾਕੂਬ, ਜਿਹ ਨੂੰ ਮੈਂ ਚੁਣਿਆ ਹੈ, ਮੇਰੇ ਦੋਸਤ ਅਬਰਾਹਾਮ ਦੀ ਅੰਸ
Explore ਯਸਾਯਾਹ 41:8
8
ਯਸਾਯਾਹ 41:18
ਮੈਂ ਨੰਗੀਆਂ ਚੋਟੀਆਂ ਉੱਤੇ ਨਦੀਆਂ, ਅਤੇ ਦੂਣਾਂ ਦੇ ਵਿਚਲੇ ਸੋਤੇ ਖੋਲ੍ਹਾਂਗਾ, ਮੈ ਉਜਾੜ ਨੂੰ ਪਾਣੀ ਦਾ ਤਲਾ, ਅਤੇ ਸੁੱਕੀ ਧਰਤੀ ਨੂੰ ਪਾਣੀ ਦੇ ਸੁੰਬ ਬਣਾਵਾਂਗਾ।
Explore ਯਸਾਯਾਹ 41:18
9
ਯਸਾਯਾਹ 41:17
ਮਸਕੀਨ ਅਰ ਕੰਗਾਲ ਪਾਣੀ ਭਾਲਦੇ ਹਨ ਪਰ ਹੈ ਨਹੀਂ, ਉਨ੍ਹਾਂ ਦੀਆਂ ਜੀਭਾਂ ਤਿਹਾ ਨਾਲ ਖੁਸ਼ਕ ਹਨ, ਮੈਂ ਯਹੋਵਾਹ ਓਹਨਾਂ ਨੂੰ ਉੱਤਰ ਦਿਆਂਗਾ, ਮੈਂ ਇਸਰਾਏਲ ਦਾ ਪਰਮੇਸ਼ੁਰ ਉਨ੍ਹਾਂ ਨੂੰ ਨਾ ਤਿਆਗਾਂਗਾ।
Explore ਯਸਾਯਾਹ 41:17
10
ਯਸਾਯਾਹ 41:4
ਕਿਹ ਨੇ ਏਹ ਕੀਤਾ, ਅਤੇ ਪੀੜ੍ਹੀਆਂ ਨੂੰ ਆਦ ਤੋਂ ਬੁਲਾ ਕੇ ਨਬੇੜਿਆ? ਮੈਂ, ਯਹੋਵਾਹ ਨੇ! ਆਦ ਤੋਂ ਅੰਤ ਤਾਈਂ ਮੈਂ ਉਹੀ ਹਾਂ!।।
Explore ਯਸਾਯਾਹ 41:4
11
ਯਸਾਯਾਹ 41:19-20
ਮੈਂ ਉਜਾੜ ਵਿੱਚ ਦਿਆਰ ਅਤੇ ਸ਼ਿੱਟਾਹ, ਮਹਿੰਦੀ ਅਤੇ ਜ਼ੈਤੂਨ ਦੇ ਰੁੱਖ ਲਵਾਂਗਾ। ਮੈਂ ਮਦਾਨ ਵਿੱਚ ਸਰੂ, ਚੀਲ੍ਹ ਅਤੇ ਚਨਾਰ ਦੇ ਰੁੱਖ ਇਕੱਠੇ ਰੱਖਾਂਗਾ। ਤਾਂ ਜੋ ਓਹ ਵੇਖਣ ਅਤੇ ਜਾਣਨ, ਅਤੇ ਧਿਆਨ ਦੇਣ ਅਰ ਸਮਝਣ ਕਿ ਯਹੋਵਾਹ ਦੇ ਹੱਥ ਨੇ ਏਹ ਨੂੰ ਕੀਤਾ ਹੈ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਨੇ ਏਹ ਸਾਜਿਆ ਹੈ।।
Explore ਯਸਾਯਾਹ 41:19-20
Home
Bible
Plans
Videos