1
ਯਸਾਯਾਹ 45:3
ਪਵਿੱਤਰ ਬਾਈਬਲ O.V. Bible (BSI)
ਮੈਂ ਤੈਨੂੰ ਅਨ੍ਹੇਰੇ ਦੇ ਖ਼ਜ਼ਾਨੇ, ਅਤੇ ਲੁਕੇ ਹੋਏ ਥਾਵਾਂ ਦੇ ਪਦਾਰਥ ਦਿਆਂਗਾ, ਤਾਂ ਜੋ ਤੂੰ ਜਾਣੇਂ ਕਿ ਮੈਂ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹਾਂ, ਜੋ ਤੇਰਾ ਨਾਉਂ ਲੈ ਕੇ ਤੈਨੂੰ ਬੁਲਾਉਂਦਾ ਹੈ।
Compare
Explore ਯਸਾਯਾਹ 45:3
2
ਯਸਾਯਾਹ 45:2
ਮੈਂ ਤੇਰੇ ਅੱਗੇ ਅੱਗੇ ਚਲਾਂਗਾ, ਅਤੇ ਉੱਚਿਆਈਆਂ ਨੂੰ ਪੱਧਰਿਆਂ ਕਰਾਂਗਾ, ਮੈਂ ਪਿੱਤਲ ਦੇ ਦਰ ਭੰਨ ਸੁੱਟਾਂਗਾ, ਅਤੇ ਲੋਹੇ ਦੇ ਹੋੜੇ ਵੱਢ ਦਿਆਂਗਾ।
Explore ਯਸਾਯਾਹ 45:2
3
ਯਸਾਯਾਹ 45:5-6
ਮੈਂ ਯਹੋਵਾਹ ਹਾਂ ਅਤੇ ਹੋਰ ਕੋਈ ਨਹੀਂ, ਮੈਥੋਂ ਬਿਨਾ ਕੋਈ ਪਰਮੇਸ਼ੁਰ ਨਹੀਂ, ਮੈਂ ਤੇਰਾ ਲੱਕ ਬੰਨ੍ਹਾਂਗਾ, ਭਾਵੇਂ ਤੂੰ ਮੈਨੂੰ ਨਹੀਂ ਜਾਣਦਾ, ਤਾਂ ਜੋ ਓਹ ਸੂਰਜ ਦੇ ਚੜ੍ਹਦੇ ਪਾਸਿਓਂ ਅਤੇ ਲਹਿੰਦੇ ਪਾਸੇ ਤੋਂ ਜਾਣਨ, ਕਿ ਮੈਂਥੋਂ ਬਿਨਾ ਹੋਰ ਕੋਈ ਨਹੀਂ, ਮੈਂ ਹੀ ਯਹੋਵਾਹ ਹਾਂ, ਹੋਰ ਹੈ ਹੀ ਨਹੀਂ।
Explore ਯਸਾਯਾਹ 45:5-6
4
ਯਸਾਯਾਹ 45:7
ਮੈਂ ਚਾਨਣ ਦਾ ਸਿਰਜਣਹਾਰ ਅਤੇ ਅਨ੍ਹੇਰੇ ਦਾ ਕਰਤਾਰ, ਮੈਂ ਸ਼ਾਂਤੀ ਦਾ ਬਣਾਉਣ ਵਾਲਾ ਅਤੇ ਬਿਪਤਾ ਦਾ ਕਰਤਾ ਹਾਂ, ਮੈਂ ਯਹੋਵਾਹ ਏਹ ਸਾਰੇ ਕੰਮ ਕਰਦਾ ਹਾਂ।।
Explore ਯਸਾਯਾਹ 45:7
5
ਯਸਾਯਾਹ 45:22
ਹੇ ਧਰਤੀ ਦੇ ਕੰਢਿਆਂ ਦਿਓ, ਮੇਰੀ ਵੱਲ ਮੂੰਹ ਕਰੋ ਅਤੇ ਬਚ ਜਾਓ! ਮੈਂ ਪਰਮੇਸ਼ੁਰ ਜੋ ਹਾਂ ਅਤੇ ਹੋਰ ਹੈ ਨਹੀਂ।
Explore ਯਸਾਯਾਹ 45:22
6
ਯਸਾਯਾਹ 45:1
ਯਹੋਵਾਹ ਆਪਣੇ ਮਸਹ ਕੀਤੇ ਹੋਏ ਖੋਰੁਸ ਨੂੰ ਇਉਂ ਆਖਦਾ ਹੈ, ਜਿਸ ਦਾ ਸੱਜਾ ਹੱਥ ਮੈਂ ਫੜਿਆ, ਭਈ ਮੈਂ ਉਹ ਦੇ ਅੱਗੇ ਕੌਮਾਂ ਨੂੰ ਹੇਠਾਂ ਕਰ ਦਿਆਂ, ਅਤੇ ਪਾਤਸ਼ਾਹਾਂ ਦੇ ਕਮਰ ਕੱਸੇ ਖੋਲ੍ਹ ਦਿਆਂ, ਭਈ ਮੈਂ ਦਰਵੱਜੇ ਉਹ ਦੇ ਸਾਹਮਣੇ ਖੋਲ੍ਹ ਦਿਆਂ, ਅਤੇ ਫਾਟਕ ਬੰਦ ਨਾ ਕੀਤੇ ਜਾਣ
Explore ਯਸਾਯਾਹ 45:1
7
ਯਸਾਯਾਹ 45:23
ਮੈਂ ਆਪਣੀ ਸੌਂਹ ਖਾਧੀ ਹੈ, ਮੇਰੇ ਮੂੰਹ ਤੋਂ ਧਰਮ ਦਾ ਬਚਨ ਨਿੱਕਲਿਆ ਹੈ, ਅਤੇ ਉਹ ਮੁੜੇਗਾ ਨਹੀਂ, ਭਈ ਹਰ ਗੋਡਾ ਮੇਰੇ ਅੱਗੇ ਨਿਵੇਗਾ, ਹਰ ਜ਼ਬਾਨ ਮੇਰੀ ਸੌਂਹ ਖਾਵੇਗੀ।
Explore ਯਸਾਯਾਹ 45:23
8
ਯਸਾਯਾਹ 45:4
ਮੇਰੇ ਦਾਸ ਯਾਕੂਬ ਦੀ, ਅਤੇ ਇਸਰਾਏਲ ਮੇਰੇ ਚੁਣਵੇਂ ਦੀ ਖਾਤਰ, ਮੈਂ ਤੇਰਾ ਨਾਉਂ ਲੈ ਕੇ ਤੈਨੂੰ ਬੁਲਾਇਆ ਹੈ, ਅਤੇ ਤੈਨੂੰ ਪਦਵੀ ਦਿੱਤੀ ਭਾਵੇਂ ਤੂੰ ਮੈਨੂੰ ਨਹੀਂ ਜਾਣਦਾ।
Explore ਯਸਾਯਾਹ 45:4
Home
Bible
Plans
Videos