ਮੈਂ ਆਦ ਤੋਂ ਅੰਤ ਨੂੰ,
ਅਤੇ ਮੁੱਢ ਤੋਂ ਜੋ ਅਜੇ ਨਹੀਂ ਹੋਇਆ ਦੱਸਦਾ ਹਾਂ,
ਮੈਂ ਆਖਦਾ ਹਾਂ, ਮੇਰੀ ਸਲਾਹ ਕਾਇਮ ਰਹੇਗੀ,
ਅਤੇ ਮੈਂ ਆਪਣੀ ਸਾਰੀ ਇੱਛਿਆ ਨੂੰ ਪੂਰੀ ਕਰਾਂਗਾ।
ਮੈਂ ਸ਼ਿਕਾਰੀ ਪੰਛੀ ਨੂੰ ਪੂਰਬੋਂ,
ਆਪਣੀ ਸਲਾਹ ਦੇ ਮਨੁੱਖ ਨੂੰ ਦੂਰ ਦੇਸ਼ ਤੋਂ ਸੱਦਦਾ
ਹਾਂ।
ਹਾਂ, ਮੈਂ ਬੋਲਿਆ ਸੋ ਮੈਂ ਨਿਭਾਵਾਂਗਾ,
ਮੈਂ ਠਾਣਿਆ ਸੋ ਮੈਂ ਪੂਰਾ ਕਰਾਂਗਾ।।