ਯਹੋਵਾਹ ਤੇਰਾ ਛੁਡਾਉਣ ਵਾਲਾ, ਇਸਰਾਏਲ ਦਾ
ਪਵਿੱਤਰ ਪੁਰਖ ਇਉਂ ਆਖਦਾ ਹੈ,
ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ,
ਜੋ ਤੈਨੂੰ ਲਾਭ ਉਠਾਉਣ ਦੀ ਸਿੱਖਿਆ ਦਿੰਦਾ ਹਾਂ,
ਜੋ ਤੈਨੂੰ ਉਸ ਰਾਹ ਪਾਉਂਦਾ ਜਿਸ ਰਾਹ ਤੈਂ ਜਾਣਾ ਹੈ।
ਕਾਸ਼ ਕਿ ਤੂੰ ਮੇਰੇ ਹੁਕਮਾਂ ਨੂੰ ਮੰਨਦਾ!
ਤਾਂ ਤੇਰੀ ਸ਼ਾਂਤੀ ਨਦੀ ਵਾਂਙੁ,
ਤਾਂ ਤੇਰਾ ਧਰਮ ਸਮੁੰਦਰ ਦੀਆਂ ਲਹਿਰਾਂ ਵਾਂਙੁ ਹੁੰਦਾ