1
ਯਸਾਯਾਹ 54:17
ਪਵਿੱਤਰ ਬਾਈਬਲ O.V. Bible (BSI)
ਹਰ ਹਥਿਆਰ ਜੋ ਤੇਰੇ ਵਿਰੁੱਧ ਬਣਾਇਆ ਜਾਵੇ ਨਿਕੰਮਾ ਹੋਵੇਗਾ, ਹਰ ਜੀਭ ਨੂੰ ਜੋ ਤੇਰੇ ਵਿਰੁੱਧ ਨਿਆਉਂ ਲਈ ਉੱਠੇ, ਤੂੰ ਦੋਸ਼ੀ ਠਹਿਰਾਵੇਂਗੀ, - ਏਹ ਯਹੋਵਾਹ ਦੇ ਦਾਸਾਂ ਦਾ ਅਧਿਕਾਰ ਹੈ, ਅਤੇ ਉਨ੍ਹਾਂ ਦਾ ਧਰਮ ਮੈਥੋਂ ਹੈ, ਯਹੋਵਾਹ ਦਾ ਵਾਕ ਹੈ।।
Compare
Explore ਯਸਾਯਾਹ 54:17
2
ਯਸਾਯਾਹ 54:10
ਭਾਵੇਂ ਪਹਾੜ ਜਾਂਦੇ ਰਹਿਣ ਤੇ ਟਿੱਲੇ ਹਿਲਾਏ ਜਾਣ, ਪਰ ਮੇਰੀ ਦਯਾ ਤੈਥੋਂ ਜਾਂਦੀ ਨਾ ਰਹੇਗੀ, ਨਾ ਮੇਰੀ ਸ਼ਾਂਤੀ ਦਾ ਨੇਮ ਹਿੱਲੇਗਾ, ਯਹੋਵਾਹ ਤੇਰਾ ਦਯਾਲੂ ਆਖਦਾ ਹੈ।।
Explore ਯਸਾਯਾਹ 54:10
3
ਯਸਾਯਾਹ 54:4
ਨਾ ਡਰ, ਕਿਉਂ ਜੋ ਤੂੰ ਲੱਜਿਆਵਾਨ ਨਾ ਹੋਵੇਂਗੀ, ਨਾ ਘਬਰਾ, ਕਿਉਂ ਜੋ ਤੂੰ ਸ਼ਰਮਿੰਦੀ ਨਾ ਹੋਵੇਂਗੀ, ਤੂੰ ਤਾਂ ਆਪਣੀ ਜੁਆਨੀ ਦੀ ਲਾਜ ਨੂੰ ਭੁੱਲ ਜਾਵੇਂਗੀ, ਅਤੇ ਆਪਣੇ ਰੰਡੇਪੇ ਦੀ ਊਜ ਨੂੰ ਫੇਰ ਚੇਤੇ ਨਾ ਕਰੇਂਗੀ।
Explore ਯਸਾਯਾਹ 54:4
4
ਯਸਾਯਾਹ 54:5
ਤੇਰਾ ਪਤੀ ਤਾਂ ਤੇਰਾ ਕਰਤਾਰ ਹੈ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ। ਤੇਰਾ ਛੁਡਾਉਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ, ਉਹ ਸਾਰੀ ਧਰਤੀ ਦਾ ਪਰਮੇਸ਼ੁਰ ਸੱਦਿਆ ਜਾਵੇਗਾ।
Explore ਯਸਾਯਾਹ 54:5
5
ਯਸਾਯਾਹ 54:2
ਆਪਣੇ ਤੰਬੂ ਦੇ ਥਾਂ ਨੂੰ ਚੌੜਾ ਕਰ, ਓਹ ਆਪਣੇ ਵਾਸਾਂ ਦੇ ਪੜਦੇ ਤਾਣਨ, ਤੂੰ ਸਰਫਾ ਨਾ ਕਰ, ਆਪਣੀਆਂ ਲਾਸਾਂ ਲੰਬੀਆਂ ਤੇ ਆਪਣਿਆਂ ਕੀਲੀਆਂ ਨੂੰ ਤਕੜਾ ਕਰ!
Explore ਯਸਾਯਾਹ 54:2
6
ਯਸਾਯਾਹ 54:13
ਤੇਰੇ ਸਾਰੇ ਪੁੱਤ੍ਰ ਯਹੋਵਾਹ ਵੱਲੋਂ ਸਿੱਖੇ ਹੋਏ ਹੋਣਗੇ, ਅਤੇ ਤੇਰੇ ਪੁੱਤ੍ਰਾਂ ਦੀ ਸ਼ਾਂਤੀ ਬਹੁਤ ਹੋਵੇਗੀ।
Explore ਯਸਾਯਾਹ 54:13
7
ਯਸਾਯਾਹ 54:8
ਕੋਪ ਦੇ ਹੜ੍ਹ ਵਿੱਚ ਮੈਂ ਆਪਣਾ ਮੂੰਹ ਪਲਕੁ ਲਈ ਤੈਥੋਂ ਲੁਕਾਇਆ, ਪਰ ਸਦੀਪਕ ਦਯਾ ਨਾਲ ਮੈਂ ਤੇਰੇ ਉੱਤੇ ਰਹਮ ਕਰਾਂਗਾ, ਯਹੋਵਾਹ ਤੇਰਾ ਛੁਡਾਉਣ ਵਾਲਾ ਆਖਦਾ ਹੈ।।
Explore ਯਸਾਯਾਹ 54:8
8
ਯਸਾਯਾਹ 54:7
ਪਲਕੁ ਲਈ ਹੀ ਮੈਂ ਤੈਨੂੰ ਤਿਆਗਿਆ ਹੈ, ਪਰ ਵੱਡੀਆਂ ਰਹਮਤਾਂ ਨਾਲ ਮੈਂ ਤੈਨੂੰ ਇਕੱਠਾ ਕਰਾਂਗਾ।
Explore ਯਸਾਯਾਹ 54:7
9
ਯਸਾਯਾਹ 54:9
ਏਹ ਤਾਂ ਮੇਰੇ ਲਈ ਨੂਹ ਦੀ ਪਰਲੋ ਜਿਹੀ ਹੈ, - ਜਿਵੇਂ ਮੈਂ ਸੌਂਹ ਖਾਧੀ ਹੈ, ਕਿ ਨੂਹ ਦੀ ਪਰਲੋ ਫੇਰ ਧਰਤੀ ਉੱਤੇ ਨਾ ਆਵੇਗੀ, ਤਿਵੇਂ ਮੈਂ ਸੌਂਹ ਖਾਧੀ ਹੈ, ਕਿ ਮੈਂ ਤੇਰੇ ਉੱਤੇ ਕੋਪਵਾਨ ਨਾ ਹੋਵਾਂਗਾ, ਨਾ ਤੈਨੂੰ ਝਿੜਕਾਂਗਾ।
Explore ਯਸਾਯਾਹ 54:9
10
ਯਸਾਯਾਹ 54:12
ਮੈਂ ਤੇਰੇ ਕਲਸਾਂ ਨੂੰ ਲਾਲਾਂ ਨਾਲ, ਤੇਰੇ ਫਾਟਕਾਂ ਨੂੰ ਜਵਾਹਰਾਤ ਨਾਲ, ਅਤੇ ਤੇਰੇ ਸਾਰੇ ਧੂੜਕੋਟ ਨੂੰ ਬਹੁ ਮੁੱਲੇ ਪੱਥਰਾਂ ਨਾਲ ਬਣਾਵਾਂਗਾ।
Explore ਯਸਾਯਾਹ 54:12
Home
Bible
Plans
Videos