ਜਿਵੇਂ ਤਾਂ ਵਰਖਾ ਅਤੇ ਬਰਫ਼ ਅਕਾਸ਼ ਤੋਂ ਪੈਂਦੀ
ਹੈ,
ਅਤੇ ਉੱਥੇ ਨੂੰ ਮੁੜ ਨਹੀਂ ਜਾਂਦੀ,
ਸਗੋਂ ਧਰਤੀ ਨੂੰ ਸਿੰਜ ਕੇ ਉਸ ਨੂੰ ਜਮਾਉਂਦੀ ਅਤੇ
ਖਿੜਾਉਂਦੀ ਹੈ,
ਐਉਂ ਬੀਜਣ ਵਾਲੇ ਨੂੰ ਬੀ ਅਤੇ ਖਾਣ ਵਾਲੇ ਨੂੰ ਰੋਟੀ
ਦਿੰਦੀ ਹੈ,
ਤਿਵੇਂ ਮੇਰਾ ਬਚਨ ਹੋਵੇਗਾ ਜੋ ਮੇਰੇ ਮੂੰਹੋਂ ਨਿੱਕਲਦਾ
ਹੈ,
ਉਹ ਮੇਰੀ ਵੱਲ ਅਵਿਰਥਾ ਨਹੀਂ ਮੁੜੇਗਾ,
ਪਰ ਜੋ ਮੈਂ ਠਾਣਿਆ ਉਸ ਨੂੰ ਪੂਰਾ ਕਰੇਗਾ,
ਅਤੇ ਜਿਸ ਲਈ ਮੈਂ ਘੱਲਿਆ, ਉਸ ਵਿੱਚ ਸਫ਼ਲ
ਹੋਏਗਾ।।