ਵੇਖੋ, ਤੁਸੀਂ ਝਗੜੇ ਰਗੜੇ ਲਈ,
ਅਤੇ ਬੁਰਿਆਈ ਦੇ ਹੂਰੇ ਮਾਰਨ ਲਈ ਵਰਤ ਰੱਖਦੇ
ਹੋ, ਅੱਜ ਜਿਹੇ ਵਰਤ ਰੱਖਣ ਨਾਲ,
ਤੁਸੀਂ ਆਪਣੀ ਅਵਾਜ਼ ਉੱਚਿਆਈ ਤੋਂ ਨਹੀਂ
ਸੁਣਾਓਗੇ।
ਭਲਾ, ਏਹ ਇਹੋ ਜਿਹਾ ਵਰਤ ਹੈ ਜਿਹ ਨੂੰ ਮੈਂ ਚੁਣਾਂ,
ਇੱਕ ਦਿਨ ਜਿਹ ਦੇ ਵਿੱਚ ਆਦਮੀ ਆਪਣੀ ਜਾਨ
ਨੂੰ ਦੁਖ ਦੇਵੇ?
ਭਲਾ, ਉਹ ਕਾਨੇ ਵਾਂਙੁ ਆਪਣਾ ਸਿਰ ਝੁਕਾਵੇ,
ਅਤੇ ਤੱਪੜ ਅਤੇ ਸੁਆਹ ਵਿਛਾਵੇਂ?
ਭਲਾ, ਤੂੰ ਇਹ ਨੂੰ ਵਰਤ ਆਖੇਂਗਾ,
ਇੱਕ ਦਿਨ ਜਿਹੜਾ ਯਹੋਵਾਹ ਨੂੰ ਭਾਵੇ?