1
ਯਸਾਯਾਹ 9:6
ਪਵਿੱਤਰ ਬਾਈਬਲ O.V. Bible (BSI)
ਸਾਡੇ ਲਈ ਤਾਂ ਇੱਕ ਬਾਲਕ ਜੰਮਿਆਂ, ਅਤੇ ਸਾਨੂੰ ਇੱਕ ਪੁੱਤ੍ਰ ਬ਼ਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਉਂ ਸੱਦਿਆ ਜਾਵੇਗਾ, "ਅਚਰਜ ਸਲਾਹੂ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜ ਕੁਮਾਰ"।
Compare
Explore ਯਸਾਯਾਹ 9:6
2
ਯਸਾਯਾਹ 9:2
ਜਿਹੜੇ ਲੋਕ ਅਨ੍ਹੇਰੇ ਵਿੱਚ ਚੱਲਦੇ ਸਨ, ਓਹਨਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਸਾਯੇ ਦੇ ਦੇਸ ਵਿੱਚ ਵੱਸਦੇ ਸਨ, ਓਹਨਾਂ ਉੱਤੇ ਚਾਨਣ ਚਮਕਿਆ।
Explore ਯਸਾਯਾਹ 9:2
3
ਯਸਾਯਾਹ 9:7
ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਦਾਊਦ ਦੀ ਰਾਜ-ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਭਈ ਉਹ ਉਸ ਨੂੰ ਕਾਇਮ ਕਰੇ, ਅਤੇ ਨਿਆਉਂ ਤੇ ਧਰਮ ਨਾਲ ਉਸ ਨੂੰ ਹੁਣ ਤੋਂ ਜੁੱਗੋ ਜੁੱਗ ਸੰਭਾਲੇ। ਸੈਨਾਂ ਦੇ ਯਹੋਵਾਹ ਦੀ ਅਣਖ ਏਹ ਕਰੇਗੀ।।
Explore ਯਸਾਯਾਹ 9:7
4
ਯਸਾਯਾਹ 9:5
ਹਰ ਸ਼ੋਰ ਨਾਲ ਪੌੜ ਮਾਰਨ ਵਾਲਾ ਫੌਜੀ ਬੂਟ, ਅਤੇ ਹਰ ਲਹੂ ਲੁਹਾਣ ਕੱਪੜਾ, ਅੱਗ ਦੇ ਬਾਲਣ ਵਾਂਙੁ ਸਾੜਿਆ ਜਾਵੇਗਾ।
Explore ਯਸਾਯਾਹ 9:5
5
ਯਸਾਯਾਹ 9:1
ਪਰ ਉਹ ਦੇ ਲਈ ਜਿਹੜੀ ਕਸ਼ਟ ਵਿੱਚ ਸੀ ਧੁੰਦ ਨਹੀਂ ਹੋਵੇਗੀ। ਪਿੱਛਲੇ ਸਮੇਂ ਵਿੱਚ ਉਹ ਨੇ ਜ਼ਬੁਲੁਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ ਨੂੰ ਤੁੱਛ ਕੀਤਾ ਪਰ ਆਖਰੀ ਸਮੇਂ ਵਿੱਚ ਓਹ ਸਮੁੰਦਰ ਦੇ ਰਾਹ ਯਰਦਨੋਂ ਪਾਰ ਕੌਮਾਂ ਦੇ ਗਲੀਲ ਨੂੰ ਪਰਤਾਪਵਾਨ ਕਰੇਗਾ।।
Explore ਯਸਾਯਾਹ 9:1
6
ਯਸਾਯਾਹ 9:3
ਤੈਂ ਕੌਮ ਨੂੰ ਵਧੇਰੇ ਕੀਤਾ, ਤੈਂ ਉਹ ਦੀ ਖੁਸ਼ੀ ਨੂੰ ਵਧਾਇਆ, ਓਹ ਤੇਰੇ ਸਨਮੁਖ ਖੁਸ਼ੀ ਕਰਦੇ ਹਨ, ਜਿਵੇਂ ਵਾਢੀ ਤੇ ਖੁਸ਼ੀ ਕਰੀਦੀ ਹੈ, ਅਤੇ ਜਿਵੇਂ ਲੁੱਟ ਦਾ ਮਾਲ ਵੰਡਣ ਉੱਤੇ ਓਹ ਬਾਗ ਬਾਗ ਹੁੰਦੇ ਹਨ।
Explore ਯਸਾਯਾਹ 9:3
7
ਯਸਾਯਾਹ 9:4
ਉਸ ਦੇ ਭਾਰ ਦੇ ਜੂਲੇ ਨੂੰ, ਉਸ ਦੇ ਮੋਢੇ ਦੀ ਲਾਠੀ ਨੂੰ, ਅਤੇ ਉਸ ਦੇ ਸਤਾਉਣ ਵਾਲੇ ਦੀ ਸੋਟੀ ਨੂੰ, ਤੈਂ ਟੋਟੇ ਟੋਟੇ ਕੀਤਾ ਜਿਵੇਂ ਮਿਦਯਾਨ ਦੇ ਦਿਨ ਵਿੱਚ।
Explore ਯਸਾਯਾਹ 9:4
Home
Bible
Plans
Videos