ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ। ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੋਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ ਉਹ ਦੇ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਇਸਰਾਏਲ ਸੁਖ ਨਾਲ ਵੱਸੇਗਾ ਅਤੇ ਉਹ ਦਾ ਏਹ ਨਾਮ ਹੋਵੇਗਾ ਜਿਹ ਦੇ ਨਾਲ ਉਹ ਪੁਕਾਰਿਆ ਜਾਵੇਗਾ, “ਯਹੋਵਾਹ ਸਾਡਾ ਧਰਮ”।।