ਮੈਂ ਤੁਹਾਨੂੰ ਲੱਭਾਂਗਾ, ਯਹੋਵਾਹ ਦਾ ਵਾਕ ਹੈ। ਮੈਂ ਤੁਹਾਡੀ ਅਸੀਰੀ ਨੂੰ ਮੁਕਾ ਦਿਆਂਗਾ ਅਤੇ ਮੈਂ ਤੁਹਾਨੂੰ ਸਾਰੀਆਂ ਕੌਮਾਂ ਵਿੱਚੋਂ ਅਤੇ ਸਾਰਿਆਂ ਥਾਵਾਂ ਵਿੱਚੋਂ ਜਿੱਥੇ ਮੈਂ ਤੁਹਾਨੂੰ ਹੱਕ ਦਿੱਤਾ ਸੀ ਇਕੱਠਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਏਸ ਥਾਂ ਨੂੰ ਮੋੜ ਲਿਆਵਾਂਗਾ ਜਿੱਥੇ ਮੈਂ ਤੁਹਾਨੂੰ ਅਸੀਰ ਕਰਵਾਇਆ ਸੀ।।