ਮੈਂ ਓਹਨਾਂ ਨੂੰ ਇੱਕ ਦਿਲ ਅਤੇ ਇੱਕ ਮਾਰਗ ਦਿਆਂਗਾ ਭਈ ਓਹ ਸਦਾ ਲਈ ਆਪਣੇ ਅਤੇ ਆਪਣੇ ਪਿੱਛੋਂ ਆਪਣੇ ਪੁੱਤ੍ਰਾਂ ਦੀ ਭਲਿਆਈ ਲਈ ਮੈਥੋਂ ਡਰਨ ਮੈਂ ਓਹਨਾਂ ਨਾਲ ਇੱਕ ਸਦਾ ਦਾ ਨੇਮ ਬੰਨ੍ਹਾਂਗਾ ਅਤੇ ਮੈਂ ਓਹਨਾਂ ਦਾ ਭਲਾ ਕਰਨ ਤੋਂ ਨਾ ਹਟਾਂਗਾ ਅਤੇ ਮੈਂ ਆਪਣਾ ਭੈ ਓਹਨਾਂ ਦੇ ਦਿਲ ਵਿੱਚ ਪਾਵਾਂਗਾ ਭਈ ਓਹ ਫੇਰ ਮੈਥੋਂ ਫਿਰ ਨਾ ਜਾਣ