ਤਾਂ ਮੈਂ ਆਪਣੇ ਸਾਰੇ ਦਾਸਾਂ ਨੂੰ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਘੱਲਿਆ, ਸਗੋਂ ਜਤਨ ਨਾਲ ਘੱਲਿਆ ਅਤੇ ਆਖਿਆ ਕਿ ਹਰ ਮਨੁੱਖ ਆਪਣੇ ਬੁਰੇ ਮਾਰਗ ਤੋਂ ਮੁੜੇ ਅਤੇ ਆਪਣੇ ਕਰਤੱਬਾਂ ਨੂੰ ਠੀਕ ਕਰੇ ਅਤੇ ਦੂਜੇ ਦਿਓਤਿਆਂ ਦੇ ਪਿੱਛੇ ਨਾ ਚੱਲੇ ਭਈ ਓਹਨਾਂ ਦੀ ਪੂਜਾ ਕਰੇ, ਤਾਂ ਤੁਸੀਂ ਉਸ ਭੂਮੀ ਵਿੱਚ ਜਿਹੜੀ ਮੈਂ ਤੁਹਾਨੂੰ ਅਤੇ ਤੁਹਾਡੇ ਪਿਉ ਦਾਦਿਆਂ ਨੂੰ ਦਿੱਤੀ ਵੱਸੋਗੇ, ਪਰ ਨਾ ਤੁਸੀਂ ਆਪਣਾ ਕੰਨ ਲਾਇਆ ਅਤੇ ਨਾ ਮੇਰੀ ਸੁਣੀ