ਉਸ ਦਿਨ ਮੈਂ ਤੈਨੂੰ ਛੱਡ ਦਿਆਂਗਾ, ਯਹੋਵਾਹ ਦਾ ਵਾਕ ਹੈ, ਅਤੇ ਤੂੰ ਓਹਨਾਂ ਮਨੁੱਖਾਂ ਦੇ ਹੱਥ ਵਿੱਚ ਨਾ ਦਿੱਤਾ ਜਾਵੇਂਗਾ ਜਿਨ੍ਹਾਂ ਦੇ ਅੱਗੇ ਤੂੰ ਭੈ ਖਾਂਦਾ ਹੈਂ ਮੈਂ ਤੈਨੂੰ ਜ਼ਰੂਰ ਛੁਡਾਵਾਂਗਾ ਅਤੇ ਤੂੰ ਤਲਵਾਰ ਨਾਲ ਨਾ ਡਿੱਗੇਗਾ ਸੱਗੋਂ ਤੇਰੀ ਜਾਨ ਤੇਰੇ ਲਈ ਲੁੱਟ ਦਾ ਮਾਲ ਹੋਵੇਗੀ ਕਿਉਂ ਜੋ ਤੈਂ ਮੇਰੇ ਉੱਤੇ ਭਰੋਸਾ ਰੱਖਿਆ, ਯਹੋਵਾਹ ਦਾ ਵਾਕ ਹੈ।।