ਯਹੋਵਾਹ ਇਹ ਨੂੰ ਲਿਆਇਆ ਅਤੇ ਜਿਵੇਂ ਉਸ ਨੇ ਗੱਲ ਕੀਤੀ ਤਿਵੇਂ ਪੂਰਾ ਕੀਤਾ ਕਿਉਂ ਜੋ ਤੁਸਾਂ ਯਹੋਵਾਹ ਦਾ ਪਾਪ ਕੀਤਾ ਅਤੇ ਉਸ ਦੀ ਅਵਾਜ਼ ਨਹੀਂ ਸੁਣੀ ਤਾਹੀਏਂ ਤੁਹਾਡੇ ਲਈ ਏਹ ਗੱਲ ਹੋਈ ਹੈ ਹੁਣ ਵੇਖ, ਅੱਜ ਮੈਂ ਤੈਨੂੰ ਇਨ੍ਹਾਂ ਬੇੜੀਆਂ ਵਿੱਚੋਂ ਛੱਡਦਾ ਹਾਂ ਜਿਹੜੀਆਂ ਤੇਰੇ ਹੱਥਾਂ ਵਿੱਚ ਹਨ। ਜੇ ਤੈਨੂੰ ਚੰਗਾ ਲੱਗੇ ਤਾਂ ਤੂੰ ਮੇਰੇ ਨਾਲ ਬਾਬਲ ਨੂੰ ਚੱਲਾ ਚੱਲ। ਮੈਂ ਤੇਰੀ ਵੱਲ ਨਿਗਾਹ ਰੱਖਾਂਗਾ, ਅਤੇ ਜੇ ਤੈਨੂੰ ਮੇਰੇ ਨਾਲ ਬਾਬਲ ਨੂੰ ਜਾਣਾ ਬੁਰਾ ਲੱਗੇ ਤਾਂ ਨਾ ਜਾਹ। ਵੇਖ, ਸਾਰਾ ਦੇਸ ਤੇਰੇ ਅੱਗੇ ਹੈ, ਜਿੱਧਰ ਤੈਨੂੰ ਚੰਗਾ ਅਤੇ ਠੀਕ ਲੱਗੇ ਉੱਥੇ ਚੱਲਿਆ ਜਾਹ