1
ਲੂਕਾ 6:38
ਪਵਿੱਤਰ ਬਾਈਬਲ O.V. Bible (BSI)
ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮੇਪ ਦੱਬ ਦੱਬ ਕੇ ਹਿਲਾ ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ ਪੱਲੇ ਪਾਉਣਗੇ ਕਿਉਂਕਿ ਜਿਸ ਮੇਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮੁੜ ਮਿਣਿਆ ਜਾਵੇਗਾ ।।
Compare
Explore ਲੂਕਾ 6:38
2
ਲੂਕਾ 6:45
ਚੰਗਾ ਆਦਮੀ ਆਪਣੇ ਮਨ ਦੇ ਚੰਗੇ ਖ਼ਜਾਨੇ ਵਿੱਚੋਂ ਚੰਗੀ ਗੱਲ ਕੱਢਦਾ ਹੈ ਅਤੇ ਬੁਰਾ ਆਦਮੀ ਬੁਰੇ ਖ਼ਜਾਨੇ ਵਿੱਚੋਂ ਬੁਰੀ ਗੱਲ ਕੱਢਦਾ ਹੈ ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹ ਦੇ ਮੂੰਹ ਉੱਤੇ ਉਹੋ ਆਉਂਦਾ ਹੈ।।
Explore ਲੂਕਾ 6:45
3
ਲੂਕਾ 6:35
ਪਰ ਤੁਸੀਂ ਆਪਣਿਆਂ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ। ਨਿਰਾਸ ਨਾ ਹੋ ਕੇ ਉਧਾਰ ਦਿਓ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਦੇ ਪੁੱਤ੍ਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ
Explore ਲੂਕਾ 6:35
4
ਲੂਕਾ 6:36
ਦਿਆਲੂ ਹੋਵੋ ਜਿਵੇਂ ਤੁਹਾਡਾ ਪਿਤਾ ਦਿਆਲੂ ਹੈ
Explore ਲੂਕਾ 6:36
5
ਲੂਕਾ 6:37
ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇਗਾ, ਅਤੇ ਅਪਰਾਧੀ ਨਾ ਠਹਿਰਾਓ ਤਾਂ ਤੁਸੀਂ ਅਪਰਾਧੀ ਨਾ ਠਹਿਰਾਏ ਜਾਓਗੇ । ਛੱਡ ਦਿਓ ਤਾਂ ਤੁਸੀਂ ਛੱਡੇ ਜਾਓਗੇ
Explore ਲੂਕਾ 6:37
6
ਲੂਕਾ 6:27-28
ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਭਈ ਆਪਣੇ ਦੁਸ਼ਮਣਾਂ ਨਾਲ ਪਿਆਰ ਕਰੋ। ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ ਜੋ ਤੁਹਾਨੂੰ ਸਰਾਪ ਦੇਣ ਉਨ੍ਹਾਂ ਨੂੰ ਅਸੀਸ ਦਿਓ। ਜੋ ਤੁਹਾਡੀ ਪਤ ਲਾਹੁਣ ਉਨ੍ਹਾਂ ਲਈ ਪ੍ਰਾਰਥਨਾ ਕਰੋ
Explore ਲੂਕਾ 6:27-28
7
ਲੂਕਾ 6:31
ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਜੋ ਮਨੁੱਖ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਤਿਹੋ ਜਿਹਾ ਕਰੋ
Explore ਲੂਕਾ 6:31
8
ਲੂਕਾ 6:29-30
ਜੋ ਤੇਰੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਦੂਈ ਵੀ ਉਹ ਦੀ ਵੱਲ ਕਰ ਦਿਹ ਅਰ ਜੋ ਤੇਰੀ ਚਾਦਰ ਖੋਹ ਲਵੇ ਉਹ ਨੂੰ ਕੁੜਤਾ ਵੀ ਲੈਣੋਂ ਮਨਾ ਨਾ ਕਰ ਜੋ ਕੋਈ ਤੈਥੋਂ ਮੰਗੇ ਉਹ ਨੂੰ ਦਿਹ ਅਰ ਜੋ ਤੇਰੀਆਂ ਵਸਤਾਂ ਖੋਹ ਲਵੇ ਉਸ ਤੋਂ ਮੁੜ ਨਾ ਮੰਗ
Explore ਲੂਕਾ 6:29-30
9
ਲੂਕਾ 6:43
ਕੋਈ ਚੰਗਾ ਰੁੱਖ ਤਾਂ ਨਹੀਂ ਹੈ ਜਿਹੜਾ ਮਾੜਾ ਫਲ ਦੇਵੇ ਅਤੇ ਫੇਰ ਕੋਈ ਮਾੜਾ ਰੁੱਖ ਨਹੀ ਹੈ ਜਿਹੜਾ ਚੰਗਾ ਫਲ ਦੇਵੇ
Explore ਲੂਕਾ 6:43
10
ਲੂਕਾ 6:44
ਕਿਉਂ ਜੋ ਹਰੇਕ ਰੁੱਖ ਆਪੋ ਆਪਣੇ ਫਲ ਤੋਂ ਪਛਾਣਿਆਂ ਜਾਂਦਾ ਹੈ। ਕੰਡਿਆਲਿਆਂ ਤੋਂ ਹੰਜੀਰ ਨਹੀਂ ਤੋੜਦੇ, ਨਾ ਝਾੜਿਓਂ ਦਾਖ ਤੋੜਦੇ ਹਨ
Explore ਲੂਕਾ 6:44
Home
Bible
Plans
Videos