ਪੁੱਤ੍ਰ ਆਪਣੇ ਪਿਤਾ ਦਾ ਅਤੇ ਦਾਸ ਆਪਣੇ ਸੁਆਮੀ ਦਾ ਆਦਰ ਕਰਦਾ ਹੈ। ਜੇ ਮੈਂ ਪਿਤਾ ਹਾਂ ਤਾਂ ਮੇਰਾ ਆਦਰ ਕਿੱਥੇ ਅਤੇ ਜੇ ਮੈਂ ਸੁਆਮੀ ਹਾਂ ਤਾਂ ਮੇਰਾ ਭੈ ਕਿੱਥੇ? ਸੈਨਾਂ ਦਾ ਯਹੋਵਾਹ ਤੁਹਾਨੂੰ ਆਖਦਾ ਹੈ, ਮੇਰੇ ਨਾਮ ਦੀ ਨਿਰਾਦਰੀ ਕਰਨ ਵਾਲਿਓ ਜਾਜਕੋ! ਪਰ ਤੁਸੀਂ ਆਖਦੇ ਹੋ ਅਸਾਂ ਕਿਹੜੀ ਗੱਲ ਵਿੱਚ ਤੇਰੇ ਨਾਮ ਦੀ ਨਿਰਾਦਰੀ ਕੀਤੀ?