ਪਰ ਜਿਸ ਤਰਾਂ ਨੂਹ ਦੇ ਦਿਨ ਸਨ ਮਨੁੱਖ ਦੇ ਪੁੱਤ੍ਰ ਦਾ ਆਉਣਾ ਉਸੇ ਤਰਾਂ ਹੋਵੇਗਾ ਕਿਉਂਕਿ ਜਿਸ ਤਰਾਂ ਪਰਲੋਂ ਤੋਂ ਅੱਗੇ ਦੇ ਦਿਨਾਂ ਵਿੱਚ ਲੋਕ ਖਾਂਦੇ ਪੀਂਦੇ ਵਿਆਹ ਕਰਦੇ ਅਤੇ ਕਰਾਉਂਦੇ ਸਨ ਉਸ ਦਿਨ ਤੀਕਰ ਕਿ ਨੂਹ ਕਿਸ਼ਤੀ ਉੱਤੇ ਚੜ੍ਹਿਆ ਅਤੇ ਉਹ ਨਹੀਂ ਜਾਣਦੇ ਸਨ ਜਦ ਤਾਈਂ ਪਰਲੋ ਨਾ ਆਈ ਅਤੇ ਸਭਨਾਂ ਨੂੰ ਰੁੜ੍ਹਾ ਕੇ ਲੈ ਨਾ ਗਈ ਇਸੇ ਤਰਾਂ ਮਨੁੱਖ ਦੇ ਪੁੱਤ੍ਰ ਦਾ ਆਉਣਾ ਹੋਵੇਗਾ