ਯਿਸੂ ਨੇ ਜਵਾਬ ਦਿੱਤਾ ਭਈ ਮੁੱਖ ਇਹ ਹੈ ਕਿ ਹੇ ਇਸਰਾਏਲ, ਸੁਣ। ਪ੍ਰਭੁ ਸਾਡਾ ਪਰਮੇਸ਼ੁਰ ਇੱਕੋ ਪ੍ਰਭੁ ਹੈ ਅਰ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰ ਦੂਆ ਇਹ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। ਇਨ੍ਹਾਂ ਤੋਂ ਵੱਡਾ ਹੋਰ ਕੋਈ ਹੁਕਮ ਨਹੀਂ ਹੈ